ਭਾਜਪਾ ਵੱਲੋਂ ਕਰਵਾਏ ਜਾ ਰਹੇ ਸਮਾਗਮ ਨੂੰ ਲੈ ਕੇ ਵਿਵਾਦ ਹੋ ਗਿਆ ਤੇ ਇਸ ਸਮਾਗਮ ਵਿਚ ਸ਼ਾਮਲ ਹੋਣ ਲਈ ਪੰਜਾਬ ਆਏ ਕੇਂਦਰੀ ਮੰਤਰੀ ਨੂੰ ਏਅਰਪੋਰਟ ਤੋਂ ਹੀ ਵਾਪਸ ਪਰਤਣਾ ਪਿਆ। ਦੱਸ ਦੇਈਏ ਕਿ ਫਿਰੋਜ਼ਪੁਰ ਦੇ ਹੁਸੈਨੀਵਾਲਾ ਵਿਚ ਭਾਜਪਾ ਵੱਲੋਂ ਇਹ ਸਮਾਗਮ ਕਰਵਾਇਆ ਜਾਣਾ ਸੀ। ਪਰ ਇਸ ਸਮਾਗਮ ਦਾ ਕਾਂਗਰਸ ਵਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ ਤੇ ਇਸ ਮਗਰੋਂ ਭਾਜਪਾ ਵੱਲੋਂ ਇਸ ਸਮਾਗਮ ਨੂੰ ਰੱਦ ਕਰਨਾ ਪਿਆ।
ਫਿਰੋਜ਼ੁਪਰ ਦੇ ਹੁਸੈਨੀਵਾਲਾ ਵਿਚ ਹੋਣ ਵਾਲੇ ਇਸ ਸਮਾਗਮ ਵਿਚ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਸ਼ਾਮਲ ਹੋਣਾ ਸੀ ਪਰ ਭਾਜਪਾ ਦੀ ਸੂਬਾਈ ਲੀਡਰਸ਼ਿਪ ਤੇ ਕਾਂਗਰਸ ਦੇ ਜ਼ੋਰਦਾਰ ਵਿਰੋਧ ਕਰਕੇ ਉਹ ਆਪਣਾ ਦੌਰਾ ਰੱਦ ਕਰਕੇ ਅੰਮ੍ਰਿਤਸਰ ਏਅਰਪੋਰਟ ਤੋਂ ਹੀ ਵਾਪਸ ਪਰਤ ਗਏ ਹਨ। ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਮੇਘਵਾਲ ਵੀਰਵਾਰ ਨੂੰ ਅੰਮ੍ਰਿਤਸਰ ਏਅਰਪੋਰਟ ‘ਤੇ ਪਹੁੰਚੇ ਸਨ ਪਰ ਜਿਵੇਂ ਹੀ ਉਨ੍ਹਾਂ ਨੂੰ ਵਿਵਾਦ ਬਾਰੇ ਪਤਾ ਲੱਗਾ ਤਾਂ ਉਹ ਉਥੋਂ ਹੀ ਦਿੱਲੀ ਪਰਤ ਗਏ।
ਕਾਂਗਰਸ ਨੇ ਇਸ ਸਮਾਗਮ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਭਾਜਪਾ ਪੁਰਾਣੇ ਜ਼ਖਮ ਕੁਰੇਦ ਰਹੀ ਹੈ ਤੇ ਇਹ ਪੰਜਾਬ ਦੇ ਦਰਦ ਨੂੰ ਨਹੀਂ ਸਮਝਦੇ ਤੇ ਇਹ ਸ਼ਤਾਬਦੀ ਮਨਾਉਣਾ ਪੰਜਾਬ ਦਾ ਅਪਮਾਨ ਕਰਨਾ ਹੈ। ਕਾਂਗਰਸ ਵੱਲੋਂ ਇਸ ਸਮਾਗਮ ਨੂੰ ਲੈ ਕੇ ਵੱਡੇ ਸਵਾਲ ਚੁੱਕੇ ਗਏ ਜਿਸ ਮਗਰੋਂ ਸਮਾਗਮ ਨੂੰ ਰੱਦ ਕਰ ਦਿੱਤਾ ਗਿਆ ਤੇ ਕਾਨੂੰਨ ਮੰਤਰੀ ਨੂੰ ਵੀ ਏਅਰਪੋਰਟ ਤੋਂ ਹੀ ਵਾਪਸ ਪਰਤਣਾ ਪਿਆ।
ਇਹ ਵੀ ਪੜ੍ਹੋ : ਪੰਜਾਬ ‘ਚ ਠੰਡ ਦਾ ਕਹਿਰ, 8 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ, ਠੰਡੀ ਹਵਾਵਾਂ ਕਰਕੇ ਘਟ ਰਿਹਾ ਤਾਪਮਾਨ
ਕਾਂਗਰਸ ਦਾ ਕਹਿਣਾ ਹੈ ਕਿ ਇਹ ਨਹਿਰ ਅੰਗਰੇਜ਼ਾਂ ਵੱਲੋਂ ਬੀਕਾਨੇਰ ਦੇ ਰਾਜਿਆਂ ਨੂੰ ਖੁਸ਼ ਕਰਨ ਲਈ ਪੰਜਾਬ ਦੇ ਪਾਣੀਆਂ ਨੂੰ ਖੋਹ ਕੇ ਬਣਾਈ ਗਈ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਅਜਿਹੇ ਇਤਿਹਾਸ ਦੀ ਵਡਿਆਈ ਕਰਦੀ ਹੈ ਜੋ ਪੰਜਾਬ ਨੂੰ ਦਿੱਤਾ ਗਿਆ ਗਹਿਰਾ ਦਰਦ ਹੈ।
ਵੀਡੀਓ ਲਈ ਕਲਿੱਕ ਕਰੋ -:
























