ਪਟਿਆਲਾ ‘ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਹੋਏ ਹੰਗਾਮੇ ਦੇ ਮਾਮਲੇ ਵਿਚ ਵੱਡਾ ਐਕਸ਼ਨ ਸਾਹਮਣੇ ਆਇਆ ਹੈ। ਮਹਿਲਾ ਉਮੀਦਵਾਰ ਤੋਂ ਨਾਮਜ਼ਦਗੀ ਪੱਤਰ ਖੋਹਣ ਤੇ ਪਾੜਨ ਦੇ ਦੋਸ਼ ‘ਚ ਪੁਲਿਸ ਨੇ FIR ਦਰਜ ਕੀਤੀ ਹੈ। ਇਸ ਮਗਰੋਂ ਹੁਣ ਅਗਲੀ ਕਾਰਵਾਈ ਵੀ ਕੀਤੀ ਜਾਵੇਗੀ।
ਇਸ ਮਾਮਲੇ ਵਿਚ ਦੋ ਮੁਲਜ਼ਮਾਂ ਦੀ ਪਛਾਣ ਹੋ ਗਈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਕੋਲ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ ਤੇ CBI ਤੇ NIA ਜਾਂਚ ਦੀ ਮੰਗ ਕੀਤੀ ਸੀ, ਜਿਸ ਮਗਰੋਂ ਹੁਣ ਇਸ ਇਸ ਮਾਮਲੇ ਵਿਚ ਕਾਰਵਾਈ ਕਰਦਿਆਂ ਵੱਖ-ਵੱਖ ਪਥਾਣਿਆਂ ‘ਚ 6 ਮਾਮਲੇ ਦਰਜ ਕੀਤੇ ਗਏ ਹਨ।
ਦੱਸ ਦੇਈਏ ਕਿ ਹਾਲ ਹੀ ਵਿਚ ਪਟਿਆਲਾ ਦੇ ਘਨੌਰ ‘ਚ ਮਹਿਲਾ ਨੇ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਸਨ ਪਰ ਉਸ ਤੋਂ ਪਹਿਲਾਂ ਹੀ ਇੱਕ ਬੰਦਾ ਉਸ ਕੋਲ ਆਉਂਦਾ ਹੈ ਤੇ ਕਾਗਜ ਖੋ ਕੇ ਖੋਹ ਕੇ ਭੱਜ ਜਾਂਦਾ ਹੈ। ਇਸ ਦਾ ਇੱਕ ਵੀਡੀਓ ਵੀ ਕਾਫੀ ਵਾਇਰਲ ਹੋਇਆ ਸੀ, ਜਿਸ ਵਿਚ ਬੰਦਾ ਵਾਰ-ਵਾਰ ਆਪਣੇ ਸਵੈਟਰ ਨਾਲ ਮੂੰਹ ਲੁਕਾਉਂਦਾ ਹੋਇਆ ਭੱਜਦਾ ਨਜਰ ਆਉਂਦਾ ਹੈ ਤੇ ਲੋਕ ਉਸ ਦੀ ਮੋਬਾਈਲ ਫੋਨ ਵਿਚ ਵੀਡੀਓ ਬਣਾ ਰਹੇ ਹਨ।
ਇਹ ਵੀ ਪੜ੍ਹੋ : ਵਕਫ ਜਾਇਦਾਦਾਂ ਨੂੰ ਪੋਰਟਲ ‘ਤੇ ਰਜਿਸਟਰ ਕਰਨ ਦੀ ਸਮਾਂ ਸੀਮਾ ਵਧੀ, ਵਕਫ ਟ੍ਰਿਬਿਊਨਲ ਨੇ ਦਿੱਤੀ ਰਾਹਤ
ਸ਼੍ਰੋਮਣੀ ਅਕਾਲੀ ਦਲ ਵੱਲੋਂ ਇਲਜਾਮ ਲਾਏ ਗਏ ਸਨ ਕਿ ਅਣਪਛਾਤਾ ਦੱਸ ਕੇ ਇਸ ਕੇਸ ਵਿਚ ਗੁੰਮਰਾਹ ਕਰਨ ਦੀ ਕੋਸ਼ਿਸ਼ ਹੋ ਰਹੀ ਹੈ ਤੇ ਹੁਣ ਪੁਲਿਸ ਇਸ ਮਾਮਲੇ ਵਿਚ ਕਾਰਵਾਈ ਕਰੇਗੀ।
ਵੀਡੀਓ ਲਈ ਕਲਿੱਕ ਕਰੋ -:
























