ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਛੀਕਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਤਾਏ ਨੇ ਆਪਣੇ ਹੀ ਭਤੀਜੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਜਾਣਕਾਰੀ ਮੁਤਾਬਕ ਪਹਿਲਾਂ ਖੇਤਾਂ ਵਿਚ ਕਿਸੇ ਗੱਲ ਨੂੰ ਲੈ ਕੇ ਕਿਹਾ-ਸੁਣੀ ਹੋਈ ਤੇ ਇਹ ਵਿਵਾਦ ਹਥੋਂਪਾਈ ਤੱਕ ਪਹੁੰਚ ਜਾਂਦਾ ਹੈ ਜਿਸ ਮਗਰੋਂ ਤਾਏ ਵੱਲੋਂ ਆਪਣੇ ਹੀ ਭਤੀਜੇ ਦਾ ਕਤਲ ਕਰ ਦਿੱਤਾ ਜਾਂਦਾ ਹੈ।
ਤਾਏ ਨੇ ਭਤੀਜੇ ਨੂੰ ਗੋਲੀ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਸੂਚਨਾ ਮਿਲਦੇ ਹੀ ਘਟਨਾ ਵਾਲੀ ਥਾਂ ‘ਤੇ ਪੁਲਿਸ ਪਹੁੰਚ ਚੁੱਕੀ ਹੈ ਤੇ ਉਨ੍ਹਾਂ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਮੀਨੀ ਵਿਵਾਦ ਨੂੰ ਲੈ ਕੇ ਤਾਏ ਤੇ ਭਤੀਜੇ ਵਿਚਾਲੇ ਕਿਹਾ-ਸੁਣੀ ਹੋਈ ਸੀ। ਖੇਤਾਂ ਵਿਚ ਦੋਵੇਂ ਖੜ੍ਹੇ ਸਨ ਤੇ ਇਸੇ ਦੌਰਾਨ ਜ਼ਮੀਨੀ ਵਿਵਾਦ ਦੌਰਾਨ ਇਹ ਸਾਰੀ ਘਟਨਾ ਵਾਪਰੀ। ਤਾਏ ਵੱਲੋਂ ਰਿਵਾਲਵਰ ਨਾਲ ਆਪਣੇ ਭਤੀਜੇ ਦਾ ਸਾਹ ਕੱਢ ਲਏ ਜਾਂਦੇ ਹਨ।
ਇਹ ਵੀ ਪੜ੍ਹੋ : ਕੇਂਦਰ ਵੱਲੋਂ ਪੰਜਾਬ ਨੂੰ ਵੱਡਾ ਤੋਹਫਾ, ਸਾਲਾਂ ਤੋਂ ਲਟਕੇ ਕਾਦੀਆਂ-ਬਿਆਸ ਰੇਲਵੇ ਲਿੰਕ ਪ੍ਰੋਜੈਕਟ ਨੂੰ ਹਰੀ ਝੰਡੀ
ਮ੍ਰਿਤਕ ਦੀ ਪਛਾਣ ਨਵਦੀਪ ਸਿੰਘ ਵਜੋਂ ਹੋਈ ਹੈ। ਇਹ ਵੀ ਪਤਾ ਲੱਗਾ ਹੈ ਕਿ ਤਾਇਆ ਆਪਣੇ ਭਤੀਜਾ ਦੇ ਕਤਲ ਕਰਕੇ ਮੁੜ ਘਰ ਆ ਕੇ ਬੈਠ ਗਿਆ ਜਿਸ ਮਗਰੋਂ ਪਿੰਡ ਵਾਲਿਆਂ ਨੇ ਸਾਰੀ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਤੇ ਤਾਏ ਨੂੰ ਪੁਲਿਸ ਦੇ ਹਵਾਲੇ ਕੀਤੇ ਗਿਆ। ਪੁਲਿਸ ਨੇ ਮੁਲਜ਼ਮ ਤਾਏ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
























