ਅੰਮ੍ਰਿਤਸਰ ਦੇ ਜੰਡਿਆਲਾ ਵਿਚ ਪੁਲਿਸ ਹਿਰਾਸਤ ਵਿਚ ਸ਼ੱਕੀ ਹਾਲਾਤਾਂ ਵਿਚ ਨੌਜਵਾਨ ਦੀ ਮੌਤ ਹੋ ਗਈ। ਰੋਸ ਵਜੋਂ ਪਰਿਵਾਰ ਵਲੋਂ ਰੋਡ ਜਾਮ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਜੰਡਿਆਲਾ ਪੁਲਿਸ ਵੱਲੋਂ 24 ਸਾਲਾ ਨੌਜਵਾਨ ਨੂੰ ਬੀਤੇ ਦਿਨੀਂ ਗ੍ਰਿਫਤਾਰ ਕੀਤਾ ਗਿਆ ਸੀ ਤੇ ਪਰਿਵਾਰ ਨੂੰ ਉਸ ਦੇ ਹਿਰਾਸਤ ਵਿਚ ਲਏ ਜਾਣ ਦਾ ਕੋਈ ਕਾਰਨ ਤੱਕ ਵੀ ਨਹੀਂ ਦੱਸਿਆ ਗਿਆ।
ਪੁਲਿਸ ਹਿਰਾਸਤ ਵਿਚ ਨੌਜਵਾਨ ਦੀ ਮੌਤ ਹੋ ਗਈ ਤੇ ਪਰਿਵਾਰ ਵੱਲੋਂ ਪੁਲਿਸ ‘ਤੇ ਗੰਭੀਰ ਦੋਸ਼ ਲਗਾਏ ਗਏ ਹਨ। ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ 24 ਸਾਲਾ ਹਰਮਨ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੀ ਮਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰਮਨ ਦੇ ਚਾਚੇ-ਤਾਏ ਬੀਤੀ ਰਾਤ ਉਸ ਨੂੰ ਮਿਲਣ ਲਈ ਥਾਣੇ ਪਹੁੰਚੇ ਸਨ ਉਸ ਸਮੇਂ ਉਹ ਬਿਲਕੁਲ ਠੀਕ-ਠਾਕ ਸੀ ਤੇ ਜਦੋਂ ਸਵੇਰੇ ਉਹ ਥਾਣੇ ਪਹੁੰਚੇ ਤਾਂ ਉਨ੍ਹਾਂ ਨੂੰ ਕਿਹਾ ਗਿਆ ਕਿ ਹਰਮਨ ਨੂੰ ਬੁਖਾਰ ਹੈ ਤੇ ਉਸ ਨੂੰ ਦਵਾਈ ਦਿਵਾਉਣ ਲਈ ਗਏ ਹੋਏ ਹਨ ਤੇ ਥੋੜ੍ਹੀ ਦੇਰ ਬਾਅਦ ਸਾਨੂੰ ਪਤਾ ਲੱਗਾ ਕਿ ਨੌਜਵਾਨ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਸਮ੍ਰਿਤੀ ਮੰਧਾਨਾ ਤੇ ਪਲਾਸ਼ ਮੁੱਛਲ ਦਾ ਟੁੱਟਿਆ ਵਿਆਹ, ਪੋਸਟ ਸਾਂਝੀ ਕਰ ਲਿਖਿਆ-‘ਕ੍ਰਿਕਟ ‘ਤੇ ਰਹੇਗਾ ਮੇਰਾ ਪੂਰਾ ਫੋਕਸ’
ਮਾਂ ਨੇ ਰੋਂਦੇ ਹੋਏ ਕਿਹਾ ਕਿ ਮੇਰੇ ਬੱਚੇ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਦੂਜੇ ਪਾਸੇ DSP ਰਵਿੰਦਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕਰਾਂਗੇ ਤੇ ਪੋਸਟਮਾਰਟਮ ਰਿਪੋਰਟ ਆਉਣ ਦੇ ਬਾਅਦ ਹੀ ਨੌਜਵਾਨ ਦੀ ਮੌਤ ਬਾਰੇ ਪਤਾ ਲੱਗ ਸਕੇਗਾ।
ਵੀਡੀਓ ਲਈ ਕਲਿੱਕ ਕਰੋ -:
























