ਅੰਮ੍ਰਿਤਸਰ ‘ਚ ਮਹਿਲਾ ਵਾਲੇ ਪੁੱਲ ਨੇੜੇ ਦਰਦਨਾਕ ਹਾਦਸਾ ਵਾਪਰਿਆ ਹੈ ਜਿਸ ਵਿਚ 3 ਨੌਜਵਾਨਾਂ ਦੀ ਮੌਤ ਹੋ ਗਈ ਹੈ ਤੇ ਇਕ ਦੀ ਹਾਲਤ ਗੰਭੀਰ ਹੈ, ਜਿਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਕਾਰ ‘ਚ ਸਵਾਰ 4 ਦੋਸਤ ਕਿਤੇ ਜਾ ਰਹੇ ਸੀ ਕਿ ਰਸਤੇ ਵਿਚ ਉਹ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸਾ ਇੰਨਾ ਭਿਆਨਕ ਸੀ ਕਿ 3 ਦੀ ਮੌਕ ‘ਤੇ ਹੀ ਮੌਤ ਹੋ ਗਈ ਜਦੋਂ ਕਿ ਚੌਥਾ ਨੌਜਵਾਨ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਜੰਗ ਲੜ ਰਿਹਾ ਹੈ। ਮ੍ਰਿਤਕ ਨੌਜਵਾਨਾਂ ਵਿਚੋਂ ਇਕ ਪਿੰਡ ਲੋਪੋਕੇ ਦਾ, ਇਕ ਪਿੰਡ ਚੱਕ ਮਿਸ਼ਰੀ ਖਾਂ ਤੇ ਇਕ ਬੋਪਾਰਾਏ ਬਾਜਕਲਾਂ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਜ਼ਖਮੀ ਨੌਜਵਾਨ ਵੀ ਪਿੰਡ ਚੱਕ ਮਿਸ਼ਰੀ ਖਾਂ ਦਾ ਰਹਿਣ ਵਾਲਾ ਹੈ।
ਇਹ ਵੀ ਪੜ੍ਹੋ : ਨਵਜੋਤ ਕੌਰ ਸਿੱਧੂ ਦਾ ਮਿੱਠੂ ਮਦਾਨ ‘ਤੇ ਪਲਟਵਾਰ, ਵਿਵਾਦਿਤ ਬਿਆਨਬਾਜ਼ੀ ਲਈ ਭੇਜਿਆ ਮਾਨਹਾਨੀ ਦਾ ਨੋਟਿਸ
ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਗੱਡੀ ਦਾ ਇੰਜਣ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਮ੍ਰਿਤਕ ਦੇ ਦੋਸਤ ਨੇ ਦੱਸਿਆ ਕਿ ਬੀਤੀ ਰਾਤ ਸਾਨੂੰ 1.30 ਕੁ ਵਜੇ ਪਤਾ ਲੱਗਾ ਕਿ ਹਾਦਸਾ ਵਾਪਰਿਆ ਹੈ। ਕਾਰ ਬੁਰੀ ਤਰ੍ਹਾਂ ਚਕਨਾਚੂਰ ਹੋ ਚੁੱਕੀ ਹੈ। ਪੁਲਿਸ ਮੌਕੇ ‘ਤੇ ਪਹੁੰਚ ਚੁੱਕੀ ਹੈ ਤੇਤ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
























