ਪੰਜਾਬ ਪੁਲਿਸ ਨੇ ਗੁਰਪ੍ਰੀਤ ਸੇਖੋਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਤੋਂ ਪਹਿਲਾਂ ਸਾਵਧਾਨੀ ਦੇ ਉਪਾਅ ਵਜੋਂ ਗੁਰਪ੍ਰੀਤ ਸਿੰਘ ਸੇਖੋਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਇਹ ਕਾਰਵਾਈ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਅਤੇ ਸ਼ਾਂਤੀਪੂਰਨ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਕੀਤੀ ਗਈ ਹੈ। ਦੱਸ ਦੇਈਏ ਕਿ ਗੁਰਪ੍ਰੀਤ ਸੇਖੋਂ ਨਾਭਾ ਜੇਲ੍ਹ ਬ੍ਰੇਕ ਕਾਂਡ ਦਾ ਮੁੱਖ ਮੁਲਜ਼ਮ ਹੈ।
ਗੁਰਪ੍ਰੀਤ ਸੇਖੋਂ ਦੀ ਗ੍ਰਿਫਤਾਰੀ ਨੂੰ ਲੈ ਕੇ DSP ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਸੇਖੋਂ ‘ਤੇ ਕੋਈ ਝੂਠਾ ਮੁਕੱਦਮਾ ਦਰਜ ਨਹੀਂ ਕੀਤਾ ਗਿਆ। ਮਨਦੀਪ ਸਿੰਘ ਵੱਲੋਂ ਦਿੱਤੀ ਦਰਖ਼ਾਸਤ ਦੇ ਆਧਾਰ ‘ਤੇ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ SDM ਕੋਰਟ ‘ਚ ਪੇਸ਼ ਕਰ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਮੈਂ ਵਿਸ਼ਵਾਸ ਦਿਵਾਉਂਦਾ ਕਿ ਪ੍ਰਸ਼ਾਸਨ ਵੱਲੋਂ ਕਿਸੇ ਨਾਲ ਧੱਕਾ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਸ਼ਿਵ ਸੈਨਾ ਆਗੂ ਦੀ ਸ਼ੱਕੀ ਹਾਲਾਤਾਂ ‘ਚ ਮਿਲੀ ਦੇ/ਹ, 5 ਦਸੰਬਰ ਤੋਂ ਸੀ ਲਾਪਤਾ, ਕ.ਤ.ਲ ਦੇ ਦੋਸ਼
ਸੇਖੋਂ ਨਵੰਬਰ 2016 ਵਿੱਚ ਸਨਸਨੀਖੇਜ਼ ਨਾਭਾ ਜੇਲ੍ਹ ਤੋੜਨ ਦਾ ਸਹਿ-ਮਾਸਟਰਮਾਈਂਡ ਸੀ। ਉਸ ਨੂੰ ਇੱਕ ਭਾਰੀ ਹਥਿਆਰਬੰਦ ਗਿਰੋਹ ਨੇ ਰਿਹਾਅ ਕਰਾ ਦਿੱਤਾ ਸੀ ਜਿਸ ਨੇ ਪਟਿਆਲਾ ਜ਼ਿਲ੍ਹੇ ਦੀ ਹਾਈ-ਸਕਿਓਰਿਟੀ ਜੇਲ੍ਹ ‘ਤੇ ਹਮਲਾ ਕੀਤਾ ਸੀ ਅਤੇ ਛੇ “ਮੋਸਟ ਵਾਂਟੇਡ” ਅਪਰਾਧੀਆਂ ਨੂੰ ਭੱਜਣ ਵਿੱਚ ਮਦਦ ਕੀਤੀ ਸੀ, ਜਿਨ੍ਹਾਂ ਵਿੱਚ ਦੋ ਅੱਤਵਾਦੀ ਵੀ ਸ਼ਾਮਲ ਸਨ। ਸੇਖੋਂ ਲਗਭਗ 10 ਸਾਲ ਜੇਲ੍ਹ ਵਿੱਚ ਰਹਿਣ ਮਗਰੋਂ ਸਿਆਸਤ ਵਿਚ ਸਰਗਰਮ ਹੋ ਗਿਆ।
ਵੀਡੀਓ ਲਈ ਕਲਿੱਕ ਕਰੋ -:
























