ਪੰਜਾਬ ਵਿੱਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜਿਆਂ ਦਾ ਇੰਤਜ਼ਾਰ ਹੁਣ ਖਤਮ ਹੋਣ ਵਾਲਾ ਹੈ। ਅੱਜ (ਬੁੱਧਵਾਰ) ਸਵੇਰੇ 8 ਵਜੇ ਤੋਂ ਸੂਬੇ ਭਰ ਵਿੱਚ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਇਸੇ ਲੜੀ ਤਹਿਤ ਬਰਨਾਲਾ ਬਲਾਕ ਸੰਮਤੀ ਦੇ ਚਾਰ ਜ਼ੋਨਾਂ ਦੇ ਨਤੀਜੇ ਆ ਚੁੱਕੇ ਹਨ, ਜਿਨ੍ਹਾਂ ਵਿੱਚ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀਅਕਾਲੀ ਦਲ ਨੇ ਖਾਤਾ ਖੋਲ੍ਹਿਆ ਹੈ।
ਬਰਨਾਲਾ ਦੇ ਬਲਾਕ ਸ਼ਹਿਣਾ ਦੇ ਜ਼ੋਨ ਮੱਝੂਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਕੁਲਵਿੰਦਰਦੀਪ ਕੌਰ ਨੇ ਜਿੱਤ ਹਾਸਲ ਕੀਤੀ ਹੈ। ਕੁਲਵਿੰਦਰਦੀਪ ਕੌਰ ਨੇ ਕਾਂਗਰਸੀ ਉਮੀਦਵਾਰ ਨੂੰ 283 ਵੋਟਾਂ ਦੇ ਫਰਕ ਨਾਲ ਹਰਾਇਆ ਹੈ। ਜ਼ੋਨ ਤਲਵੰਡੀ ਤੋਂ ਆਜ਼ਾਦ ਉਮੀਦਵਾਰ ਮਨਜੀਤ ਕੌਰ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ। ਮਨਜੀਤ ਕੌਰ ਨੇ ‘ਆਪ’ ਉਮੀਦਵਾਰ ਨੂੰ 743 ਵੋਟਾਂ ਨਾਲ ਹਰਾਇਆ।
ਇਹ ਵੀ ਪੜ੍ਹੋ : ਪੰਜਾਬ-ਚੰਡੀਗੜ੍ਹ ‘ਚ 3 ਦਿਨ ਸੰਘਣੀ ਧੁੰਦ ਦੀ ਚੇਤਾਵਨੀ, ਆਦਮਪੁਰ ‘ਚ ਘੱਟੋ-ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਦਰਜ
ਇਸ ਦੇ ਨਾਲ ਹੀ ਰਾਮਗੜ੍ਹ ਜ਼ੋਨ ਅਤੇ ਜੰਗੀਆਣਾ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ। ਰਾਮਗੜ੍ਹ ਜ਼ੋਨ ਰਣਜੀਤ ਸਿੰਘ ਨੇ ਕਾਂਗਰਸੀ ਉਮੀਦਵਾਰ ਨੂੰ 46 ਵੋਟਾਂ ਦੇ ਫਰਕ ਨਾਲ ਹਰਾਇਆ। ਜੰਗੀਆਣਾ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੋਰਾ ਸਿੰਘ ਨੇ ਕਾਂਗਰਸੀ ਉਮੀਦਵਾਰ ਨੂੰ 170 ਵੋਟਾਂ ਦੇ ਫਰਕ ਨਾਲ ਹਰ ਕੇ ਜਿੱਤ ਹਾਸਿਲ ਕੀਤੀ।
ਵੀਡੀਓ ਲਈ ਕਲਿੱਕ ਕਰੋ -:























