ਮੈਡਮ ਨਵਜੋਤ ਕੌਰ ਸਿੱਧੂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਨਵਜੋਤ ਕੌਰ ਸਿੱਧੂ ਦੇ 500 ਕਰੋੜ ਰੁਪਏ ਵਾਲੇ ਬਿਆਨ ਦੀ CBI ਜਾਂਚ ਨਹੀਂ ਹੋਵੇਗੀ। ਦੱਸ ਦੇਈਏ ਕਿ ਨਵਜੋਤ ਕੌਰ ਸਿੱਧੂ ਦੇ ਬਿਆਨ ‘ਤੇ ਹਾਈਕੋਰਟ ‘ਚ ਜਨਹਿਤ ਪਟੀਸ਼ਨ ਪਾਈ ਗਈ ਸੀ ਜਿਸ ਨੂੰ ਹਾਈਕੋਰਟ ਵੱਲੋਂ ਖਾਰਜ ਕਰ ਦਿੱਤਾ ਗਿਆ ਹੈ। ਹਾਈਕੋਰਟ ਨੇ ਦਲੀਲ ਦਿੱਤੀ ਕਿ ਸਿਆਸੀ ਲੀਡਰ ਤਾਂ ਅਜਿਹੇ ਬਿਆਨ ਤਾਂ ਦਿੰਦੇ ਰਹਿੰਦੇ ਹਨ। ਅਜਿਹੇ ਬਿਆਨਾਂ ਨੂੰ ਲੈ ਕੇ ਜਨਹਿਤ ਪਟੀਸ਼ਨ ਕਿਵੇਂ ਦਾਇਰ ਕੀਤੀ ਜਾ ਸਕਦੀ ?
ਕੋਰਟ ਨੇ ਕਿਹਾ ਕਿ ਮੀਡੀਆ ਵਿਚ ਦਿੱਤੇ ਗਏ ਬਿਆਨ ਸੱਚ ਜਾਂ ਝੂਠ ਹੋ ਸਕਦੇ ਹਨ। ਜਦੋਂ ਤਕ ਅਜਿਹੇ ਬਿਆਨ ਦੇ ਆਧਾਰ ‘ਤੇ ਕੋਈ ਠੋਸ ਅਪਰਾਧਿਕ ਕੰਮ ਸਾਹਮਣੇ ਨਾ ਆਏ ਤੇ ਸਬੰਧਤ ਵਿਅਕਤੀ ਵੱਲੋਂ ਸ਼ਿਕਾਇਤ ਦਰਜ ਨਾ ਕਰਾਈ ਜਾਵੇ ਉਦੋਂ ਤੱਕ ਅਦਾਲਤ ਦਾ ਦਖਲ ਸਹੀ ਨਹੀਂ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਸਿਰਫ ਪ੍ਰੈੱਸ ਕਾਨਫਰੰਸ ਜਾਂ ਜਨਤਕ ਮੰਚ ਤੋਂ ਦਿੱਤੇ ਗਏ ਬਿਆਨ ਨੂੰ ਆਧਾਰ ਬਣਾ ਕੇ ਜਾਂਚ ਏਜੰਸੀਆਂ ਨੂੰ ਸਰਗਰਮ ਕਰਨ ਦਾ ਨਿਰਦੇਸ਼ ਨਹੀਂ ਦਿੱਤਾ ਜਾ ਸਕਦਾ।
ਇਹ ਵੀ ਪੜ੍ਹੋ : ਪੰਜਾਬ ‘ਚ ਠੰਡ ਫੜੇਗੀ ਜ਼ੋਰ, ਮੌਸਮ ਵਿਭਾਗ ਨੇ ਸੰਘਣੀ ਧੁੰਦ ਸਣੇ ਸੀਤ ਲਹਿਰ ਦਾ ਅਲਰਟ ਕੀਤਾ ਜਾਰੀ
ਦੱਸ ਦੇਈਏ ਕਿ ਨਵਜੋਤ ਕੌਰ ਸਿੱਧੂ ਨੇ CM ਚਿਹਰੇ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਸੀ ਜਿਸ ਨੂੰ ਲੈ ਕੇ ਸਿਆਸਤ ਵਿਚ ਭੂਚਾਲ ਮਚ ਗਿਆ ਸੀ। ਉਨ੍ਹਾਂ ਵੱਲੋਂ ਕਿਹਾ ਗਿਆ ਸੀ ਕਿ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਲਈ 500 ਕਰੋੜ ਹੋਣਾ ਚਾਹੀਦਾ ਹੈ। ਉਨ੍ਹਾਂ ਕੋਲ ਇਹ ਪੈਸੇ ਨਹੀਂ ਹਨ। ਇਸ ਤੋਂ ਇਲਾਵਾ ਵੀ ਕਈ ਹੋਰ ਵਿਵਾਦਿਤ ਟਿੱਪਣੀਆਂ ਡਾ. ਨਵਜੋਤ ਕੌਰ ਸਿੱਧੂ ਵੱਲੋਂ CM ਚਿਹਰੇ ਨੂੰ ਲੈ ਕੇ ਕੀਤੀਆਂ ਗਈਆਂ ਸਨ। ਇਸ ਬਿਆਨ ਨੇ ਸਿਆਸੀ ਬਵਾਲ ਮਚਾ ਦਿੱਤਾ ਸੀ ਤੇ ਬਹੁਤ ਸਾਰੇ ਸਿਆਸੀ ਆਗੂਆਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਸੀ ਤੇ ਇਸ ਖਿਲਾਫ ਹਾਈਕੋਰਟ ਵਿਚ ਜਨਹਿਤ ਪਟੀਸ਼ਨ ਵੀ ਦਾਇਰ ਕੀਤੀ ਸੀ ਜਿਸ ਦੀ ਸੁਣਵਾਈ ਅੱਜ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:
























