ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ। ‘ਮਨਰੇਗਾ’ ਸਕੀਮ ਨੂੰ ਲੈ ਕੇ ਜਨਵਰੀ ਦੇ ਦੂਜੇ ਹਫ਼ਤੇ ਇਹ ਇਜਲਾਸ ਹੋਵੇਗਾ। ਇਸ ਦੀ ਜਾਣਕਾਰੀ CM ਮਾਨ ਨੇ ਖੁਦ ਟਵੀਟ ਕਰਕੇ ਸਾਂਝੀ ਕੀਤੀ ਹੈ।
ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਲਿਖਿਆ-ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਗਰੀਬਾਂ ਤੇ ਮਜ਼ਦੂਰਾਂ ਦੀ ਰੋਜ਼ੀ-ਰੋਟੀ ਦਾ ਸਾਧਨ ‘ਮਨਰੇਗਾ ਸਕੀਮ’ ਨੂੰ ਬਦਲ ਕੇ ਗਰੀਬਾਂ ਦੇ ਘਰਾਂ ਦੇ ਚੁੱਲ੍ਹੇ ਠੰਡੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਧੱਕੇਸ਼ਾਹੀ ਵਿਰੁੱਧ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਜਨਵਰੀ ਦੇ ਦੂਜੇ ਹਫਤੇ ਬੁਲਾਇਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























