ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਭੁੱਲਰ ਵੱਲੋਂ ਸੁਪਰੀਮ ਕੋਰਟ ਦਾ ਰੁਖ਼ ਕੀਤਾ ਗਿਆ ਹੈ। ਉੁਨ੍ਹਾਂ ਨੇ ਆਪਣੇ ਖਿਲਾਫ ਹੋਈ FIR ਨੂੰ ਲੈ ਕੇ ਸੁਪਰੀਮ ਕੋਰਟ ਦੀ ਪਹੁੰਚ ਕੀਤੀ ਹੈ। ਉਨ੍ਹਾਂ ਵੱਲੋਂ ਇਕ ਪਟੀਸ਼ਨ ਲਗਾਈ ਹੈ ਜਿਸ ਵਿਚ FIR ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸੀਬੀਆਈ ਵੱਲੋਂ ਜੋ ਕਾਰਵਾਈ ਕੀਤੀ ਗਈ ਹੈ, ਉਹ ਨਿਯਮਾਂ ਦੇ ਖਿਲਾਫ ਹੈ।
DIG ਦੀ ਗ੍ਰਿਫਤਾਰੀ CBI ਵੱਲੋਂ ਮੋਹਾਲੀ ਵਿਚ ਕੀਤੀ ਗਈ ਸੀ। ਦੱਸ ਦੇਈਏ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸੀ ਤਾਂ ਉਸ ਦੌਰਾਨ ਇਕ ਐਕਟ ਪਾਸ ਕੀਤਾ ਸੀ ਜਿਸ ਵਿਚ ਕਿਹਾ ਗਿਆ ਸੀ ਕਿ ਸੀਬੀਆਈ ਪੰਜਾਬ ਵਿਚ ਰੇਡ ਨਹੀਂ ਮਾਰ ਸਕਦੀ। ਭੁੱਲਰ ਵੱਲੋਂ ਪਹਿਲਾਂ ਹਾਈਕੋਰਟ ਵਿਚ ਇਸੇ ਗੱਲ ਨੂੰ ਲੈ ਕੇ ਚੈਲੇਂਜ ਕੀਤਾ ਗਿਆ ਸੀ। ਉਨ੍ਹਾਂ ਨੂੰ ਮੋਹਾਲੀ ਵਿਚ ਛਾਪਾ ਮਾਰ ਕੇ ਗ੍ਰਿਫਤਾਰ ਕੀਤਾ ਗਿਆ ਸੀ ਜਿਸ ਨੂੰ ਭੁੱਲਰ ਨੇ ਗੈਰ-ਕਾਨੂੰਨੀ ਦੱਸਿਆ ਸੀ। ਪਰ ਉਨ੍ਹਾਂ ਨੂੰ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ।
ਇਹ ਵੀ ਪੜ੍ਹੋ : ‘ਮਨਰੇਗਾ’ ਸਕੀਮ ਨੂੰ ਲੈ ਕੇ CM ਮਾਨ ਨੇ ਸੱਦਿਆ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਜਨਵਰੀ ਦੇ ਦੂਜੇ ਹਫ਼ਤੇ ਹੋਵੇਗਾ ਇਜਲਾਸ
ਇਸੇ ਕਰਕੇ ਅੱਜ ਉਨ੍ਹਾਂ ਵੱਲੋਂ ਸੁਪਰੀਮ ਕੋਰਟ ਦੀ ਪਹੁੰਚ ਕੀਤੀ ਗਈ। ਚੀਫ ਜਸਟਿਸ ਅੱਗੇ ਹੋਵੇਗੀ। ਉਨ੍ਹਾਂ ਨੇ ਆਪਣੇ ਖਿਲਾਫ ਹੋਈ FIR ਨੂੰ ਰੱਦ ਕਰਨ ਦੀ ਮੰਗ ਕੀਤੀ ਹੈ ਕਿਉਂਕਿ ਸੀਬੀਆਈ ਉਨ੍ਹਾਂ ਨੂੰ ਪੰਜਾਬ ਵਿਚੋਂ ਆ ਕੇ ਗ੍ਰਿਫਤਾਰ ਨਹੀਂ ਕਰ ਸਕਦੀ। ਹੁਣ ਦੇਖਣਾ ਹਵੇਗਾ ਕਿ ਸੀਬੀਆਈ ਆਪਣਾ ਕੀ ਰੁਖ਼ ਅਖਤਿਆਰ ਕਰਦੀ ਹੈ ਤੇ ਸੁਪਰੀਮ ਕੋਰਟ ਵਿਚ ਕੀ ਪੱਖ ਰੱਖਦੀ ਹੈ। ਦੇਖਿਆ ਜਾਵੇ ਤਾਂ ਇਹ ਇਤਿਹਾਸਕ ਸੁਣਵਾਈ ਹੋਵੇਗੀ ਕਿਉਂਕਿ ਜੇਕਰ ਸੁਪਰੀਮ ਕੋਰਟ CBI ਦੀ ਕਾਰਵਾਈ ਨੂੰ ਜਾਇਜ਼ ਠਹਿਰਾ ਦਿੰਦੀ ਹੈ ਤਾਂ ਸੀਬੀਆਈ ਵਾਸਤੇ ਪੰਜਾਬ ਵਿਚ ਹੋਰਨਾਂ ਥਾਵਾਂ ‘ਤੇ ਰੇਡ ਮਾਰਨ ਦੇ ਰਸਤੇ ਸਾਫ ਹੋ ਜਾਣਗੇ।
ਵੀਡੀਓ ਲਈ ਕਲਿੱਕ ਕਰੋ -:
























