ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿਚ ਸੰਘਣੀ ਧੁੰਦ ਪੈ ਰਹੀ ਹੈ, ਜਿਸ ਕਰਕੇ ਵਿਜੀਬਿਲਟੀ ਜੀਰੋ ਤੱਕ ਹੋ ਜਾਂਦੀ ਹੈ। ਇਸ ਕਾਰਨ ਸੜਕ ਹਾਦਸਿਆਂ ਵਿਚ ਵੀ ਵਾਧਾ ਹੋਇਆ ਹੈ। ਹੁਣ ਮਸ਼ਹੂਰ ਪੰਜਾਬੀ ਅਦਾਕਾਰਾ ਰਾਜ ਧਾਲੀਵਾਲ ਵੀ ਸੰਘਣੀ ਧੁੰਦ ਕਾਰਨ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ।
ਹਾਦਸਾ ਰਾਤ ਵੇਲੇ ਵਾਪਰਿਆ ਜਦੋਂ ਰਾਜ ਧਾਲੀਵਾਲ ਸ਼ੂਟ ਤੋਂ ਵਾਪਸ ਆ ਰਹੀ ਸੀ। ਹਾਲਾਂਕਿ ਇਸ ਹਾਦਸੇ ‘ਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਉਸ ਦੀ ਗੱਡੀ ਦਾ ਅਗਲਾ ਹਿੱਸਾ ਨੁਕਸਾਨਿਆ ਗਿਆ। ਇਸ ਦੀ ਜਾਣਕਾਰੀ ਖੁਦ ਅਦਾਕਾਰਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਦਿੱਤੀ ਤੇ ਨਾਲ ਹੀ ਸਾਰਿਆਂ ਨੂੰ ਧੁੰਦ ਵਿਚ ਸਫਰ ਕਰਨ ਤੋਂ ਸਾਵਧਾਨੀ ਵਰਤਣ ਲਈ ਕਿਹਾ।

ਇਹ ਵੀ ਪੜ੍ਹੋ : ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ, ਸੁਪਰੀਮ ਕੋਰਟ ਨੇ 4 ਹਫ਼ਤਿਆਂ ‘ਚ ਮੰਗਿਆ ਜਵਾਬ
ਰਾਜ ਧਾਲੀਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿਚ ਉਸ ਨੇ ਇਸ ਹਾਦਸੇ ਦੀ ਜਾਣਕਾਰੀ ਦਿੱਤੀ। ਰਾਜ ਧਾਲੀਵਾਲ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ- ”ਧੁੰਦ ਬਹੁਤ ਜ਼ਿਆਦਾ ਹੋਣ ਲੱਗ ਗਈ ਹੈ, ਸੋ ਜੇ ਕੀਤੇ ਜ਼ਰੂਰੀ ਜਾਣਾ ਹੈ ਤਾਂ ਹੀ ਜਾਓ। ਰਾਤ ਦੇ ਸਫ਼ਰ ਤੋਂ ਗੁਰੇਜ਼ ਹੀ ਕਰਨਾ ਚਾਹੀਦਾ ਹੈ। ਸਾਡੀ ਮਜ਼ਬੂਰੀ ਸੀ ਸ਼ੂਟ ਤੋਂ ਆਉਣਾ, ਕਿਉਂਕਿ ਅਗਲੇ ਦਿਨ ਵੀ ਸ਼ੂਟ ਸੀ ਪਰ ਧੁੰਦ ਇੰਨੀਂ ਸੀ ਕਿ ਜ਼ੀਰੋ ਵਿਜ਼ੀਬਿਲਟੀ ਸੀ ਤੇ ਸਾਡੇ ਨਾਲ ਹਾਦਸਾ ਵਾਪਰ ਗਿਆ ਪਰ ਵਾਹਿਗੁਰੂ ਜੀ ਦੀ ਮਿਹਰ ਹੋਈ ਕਿ ਬਚਾਅ ਹੋ ਗਿਆ। ਵਾਹਿਗੁਰੂ ਜੀ ਹਮੇਸ਼ਾ ਸਭ ‘ਤੇ ਕਰਿਓ…।”
ਵੀਡੀਓ ਲਈ ਕਲਿੱਕ ਕਰੋ -:
























