ਪੰਜਾਬ ਸਰਕਾਰ ਨੇ ਕੱਲ੍ਹ 20 ਦਸੰਬਰ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਦੁਪਹਿਰ 3 ਵਜੇ ਹੋਵੇਗੀ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਨੇ ਮਨਰੇਗਾ ਸਕੀਮ ਦਾ ਨਾਮ ਬਦਲਣ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਨਵਰੀ ਦੇ ਦੂਜੇ ਹਫ਼ਤੇ ਇਸ ਲਈ ਇੱਕ ਵਿਸ਼ੇਸ਼ ਸੈਸ਼ਨ ਬੁਲਾਏਗੀ।
ਇਹ ਵੀ ਪੜ੍ਹੋ : ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ
ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਵਿੱਚ ਲਿਖਿਆ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਮਨਰੇਗਾ ਸਕੀਮ ਵਿੱਚ ਬਦਲਾਅ ਕਰ ਰਹੀ ਹੈ, ਜੋ ਕਿ ਗਰੀਬਾਂ ਅਤੇ ਮਜ਼ਦੂਰਾਂ ਦੀ ਰੋਜ਼ੀ-ਰੋਟੀ ਦਾ ਸਰੋਤ ਹੈ। ਇਸ ਨਾਲ ਗਰੀਬ ਪਰਿਵਾਰਾਂ ਦੀ ਰੋਜ਼ੀ-ਰੋਟੀ ਪ੍ਰਭਾਵਿਤ ਹੋ ਰਹੀ ਹੈ। ਇਸ ਕਥਿਤ ਜ਼ਬਰਦਸਤੀ ਵਿਰੁੱਧ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨ ਲਈ, ਜਨਵਰੀ ਦੇ ਦੂਜੇ ਹਫ਼ਤੇ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























