ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੋਹਾਲੀ ਵਿੱਚ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਪੰਜਾਬ ਦੇ ਕਬੱਡੀ ਖਿਡਾਰੀ ਅਤੇ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਕਤਲ ਦਾ ਨੋਟਿਸ ਲਿਆ ਹੈ ਅਤੇ ਮਾਮਲੇ ਨੂੰ ਗੰਭੀਰ ਮੰਨਦੇ ਹੋਏ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ।
ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਅਗਲੀ ਸੁਣਵਾਈ ਦੌਰਾਨ ਸੂਬਾ ਸਰਕਾਰ ਦੱਸੇ ਕਿ ਜਿਸ ਪ੍ਰੋਗਰਾਮ ਵਿੱਚ ਰਾਣਾ ਬਲਾਚੌਰੀਆ ਦਾ ਕਤਲ ਕੀਤਾ ਗਿਆ ਸੀ, ਉੱਥੇ ਪੁਲਿਸ ਸੁਰੱਖਿਆ ਦੇ ਕੀ ਇੰਤਜਾਮ ਕੀਤੇ ਗਏ ਸਨ ਅਤੇ ਮੌਕੇ ‘ਤੇ ਕਿੰਨੇ ਪੁਲਿਸ ਕਰਮਚਾਰੀ ਮੌਜੂਦ ਸਨ। ਇੱਕ ਗੈਂਗਸਟਰ ਦੇ ਜੇਲ੍ਹ ਵਿੱਚ ਕੀਤੇ ਗਏ ਇੰਟਰਵਿਊ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਕੋਰਟ ਨੇ ਖੁਦ ਇਹ ਨੋਟਿਸ ਲਿਆ। ਇਸ ਮਾਮਲੇ ਦੀ ਅਗਲੀ ਸੁਣਵਾਈ 23 ਦਸੰਬਰ ਨੂੰ ਹੋਵੇਗੀ।

ਦੱਸ ਦੇਈਏ ਕਿ ਰਾਣਾ ਬਲਾਚੌਰੀਆ 15 ਦਸੰਬਰ, 2025 ਨੂੰ ਮੋਹਾਲੀ ਦੇ ਸੈਕਟਰ 82 ਵਿੱਚ ਸੋਹਣਾ ਸਾਹਿਬ ਕਬੱਡੀ ਕੱਪ ਟੂਰਨਾਮੈਂਟ ਵਿੱਚ ਪਹੁੰਚਿਆ ਸੀ। ਟੂਰਨਾਮੈਂਟ ਦੌਰਾਨ ਇੱਕ ਪ੍ਰਸ਼ੰਸਕ ਨਾਲ ਸੈਲਫੀ ਲੈਂਦੇ ਹੋਏ ਸੈਂਕੜੇ ਦਰਸ਼ਕਾਂ ਦੇ ਸਾਹਮਣੇ ਘਾਤ ਲਾ ਕੇ ਬੈਠੇ ਹਮਲਾਵਰਾਂ ਨੇ ਉਸ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ। ਹਮਲਾਵਰਾਂ ਨੇ ਹਵਾ ਵਿਚ ਵੀ ਗੋਲੀਆਂ ਚਲਾਈਆਂ ਤਾਂਕਿ ਦਰਸ਼ਕ ਡਰ ਜਾਣ ਅਤੇ ਉਹ ਉਥੋਂ ਭਜ ਸਕਣ।
ਇਹ ਵੀ ਪੜ੍ਹੋ : ਪੰਜਾਬ ‘ਚ ਠੰਢ ਦਾ ਕਹਿਰ, ਸੰਘਣੀ ਵਿਚਾਲੇ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਹੋਰ ਡਿੱਗੇਗਾ ਪਾਰਾ
ਹਾਈ ਕੋਰਟ ਨੇ ਕਿਹਾ ਕਿ ਸਰਕਾਰ ਨੂੰ ਦੱਸਣਾ ਹੋਵੇਗਾ ਕਿ ਕਤਲੇਆਮ ਵੇਲੇ ਟੂਰਨਾਮੈਂਟ ਦੇ ਸੁਰੱਖਿਆ ਪ੍ਰਬੰਧਾਂ, ਸਮਾਗਮ ਵਿੱਚ ਮੌਜੂਦ ਲੋਕਾਂ ਦੀ ਗਿਣਤੀ ਅਤੇ ਘਟਨਾ ਤੋਂ ਬਾਅਦ ਪ੍ਰਸ਼ਾਸਨ ਦੀ ਭੂਮਿਕਾ ਕੀ ਰਹੇਗਾ। ਹਾਈ ਕੋਰਟ ਨੇ ਇਹ ਵੀ ਟਿੱਪਣੀ ਕੀਤੀ ਕਿ ਅਜਿਹੀਆਂ ਘਟਨਾਵਾਂ ਕਾਨੂੰਨ ਵਿਵਸਥਾ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ ਅਤੇ ਪੰਜਾਬ ਸਰਕਾਰ ਨੂੰ ਸਾਰੇ ਸਬੰਧਤ ਤੱਥ ਅਦਾਲਤ ਵਿੱਚ ਪੇਸ਼ ਕਰਨੇ ਹੋਣਗੇ।
ਵੀਡੀਓ ਲਈ ਕਲਿੱਕ ਕਰੋ -:
























