ਸਮਾਣਾ ਦੇ ਪਿੰਡ ਗੁਲਜ਼ਾਰਪੁਰਾ ਠਰੂਆ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਕੁਝ ਅਣਪਛਾਤਿਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਅਣਪਛਾਤਿਆਂ ਨੇ ਅਕਾਲੀ ਆਗੂ ਤੇ ਸਾਬਕਾ ਸਰਪੰਚ ਹਰਦੀਪ ਸਿੰਘ ਦੇ ਘਰ ਦੇ ਬਾਹਰ ਫਾਇਰਿੰਗ ਕੀਤੀ। ਨਵਾਬ ਸਿੰਘ ਦੀ ਸ਼ਿਕਾਇਤ ’ਤੇ ਪਾਤੜਾਂ ਪੁਲਿਸ ਵੱਲੋਂ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਨਵਾਬ ਸਿੰਘ ਦੀ ਸ਼ਿਕਾਇਤ ’ਤੇ ਪਾਤੜਾਂ ਪੁਲਿਸ ਵੱਲੋਂ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਘਟਨਾ 7 ਦਸੰਬਰ ਦੀ ਅੱਧੀ ਰਾਤ ਤੋਂ ਬਾਅਦ ਦੀ ਦੱਸੀ ਜਾ ਰਹੀ ਹੈ, ਜਿਸ ਦੌਰਾਨ ਕਈ ਰਾਊਂਡ ਫਾਇਰ ਕੀਤੇ ਗਏ। ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਭਾਵੇਂ ਹਨੇਰਾ ਹੋਣ ਕਾਰਨ ਦੋਸ਼ੀ ਸਾਫ਼ ਨਹੀਂ ਦਿਸ ਰਹੇ, ਪਰ ਗੋਲੀਆਂ ਦੀ ਆਵਾਜ਼ ਸਪਸ਼ਟ ਸੁਣਾਈ ਦਿੰਦੀ ਹੈ।
ਇਹ ਵੀ ਪੜ੍ਹੋ : SSOC, SAS ਨਗਰ ਨੇ ਸਰਹੱਦ ਪਾਰ ਨਸ਼ਾ ਤੇ ਹਥਿਆਰ ਤਸਕਰੀ ਨਾਲ ਜੁੜੇ ਨੈੱਟਵਰਕ ਦਾ ਕੀਤਾ ਪਰਦਾਫਾਸ਼, 2 ਕਾਬੂ
ਮਿਲੀ ਜਾਣਕਾਰੀ ਅਨੁਸਾਰ ਮੋਬਾਇਲ ਫੋਨ ਤੇ ਵਟਸਐੱਪ ਕਾਲ ਕਰਕੇ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ, ਅਤੇ ਧਮਕੀ ਦਿੱਤੀ ਗਈ ਸੀ ਕਿ ਪੈਸੇ ਨਾ ਦਿੱਤੇ ਤਾਂ ਪਿਤਾ ਤੇ ਪੁੱਤਰ ਨੂੰ ਮਾਰ ਦਿੱਤਾ ਜਾਵੇਗਾ। ਸਾਬਕਾ ਸਰਪੰਚ ਹਰਦੀਪ ਸਿੰਘ ਨੇ ਫੋਨ ’ਤੇ ਕਿਹਾ ਕਿ “ਸਾਡੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ, ਫਿਰ ਵੀ ਇਸ ਤਰ੍ਹਾਂ ਦੀ ਵਾਰਦਾਤ ਚਿੰਤਾਜਨਕ ਹੈ।” ਪੁਲਿਸ ਵੱਲੋਂ ਦੋਸ਼ੀਆਂ ਦੀ ਭਾਲ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:
























