ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਤੇ MP ਹਰਸਿਮਰਤ ਕੌਰ ਬਾਦਲ ਅੱਜ ਤੜਕਸਾਰ ਸੰਘਣੀ ਧੁੰਦ ਵਿਚਾਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਹਾਲਾਂਕਿ ਇਸ ਮੌਕੇ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ ਗਈ ਪਰ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ ਗਿਆ ਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ ਹੈ।
ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਸੁਖਬੀਰ ਸਿੰਘ ਬਾਦਲ ਵੱਲੋਂ ਵੱਡੀ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਇਸ ਮੌਕੇ ਬੋਲਦਿਆਂ ਸ. ਬਾਦਲ ਨੇ ਕਿਹਾ ਕਿ ਮੇਰੀ ਪੰਜਾਬੀਆਂ ਨੂੰ ਅਪੀਲ ਹੈ ਕਿ ਆਓ ਇਕੱਠੇ ਹੋ ਕੇ ਪੰਜਾਬ ਨੂੰ ਬਚਾਈਏ ਤੇ ਆਪਣੀ ਖੇਤਰੀ ਪਾਰਟੀ ਜਿਸ ਨੇ ਹਮੇਸ਼ਾ ਤੁਹਾਡੀ ਲੜਾਈ ਲੜੀ ਹੈ, ਜਿਸ ਨੇ ਹਰ ਧਰਮ ਦਾ ਸਤਿਕਾਰ ਕੀਤਾ ਹੈ, ਭਾਈਚਾਰਕ ਸਾਂਝ ਰੱਖੀ ਹੈ ਤੇ ਜਿਸ ਦਾ ਇਕੋ ਹੀ ਉਦੇਸ਼ ਹੈ ਕਿ ਪੰਜਾਬ ਵਿਚ ਸਾਰੇ ਧਰਮਾਂ ਦੇ ਲੋਕ ਇਕੱਠੇ ਰਹਿਣ ਤਾਂ ਹੀ ਪੰਜਾਬ ਤਰੱਕੀ ਕਰੇਗੀ। ਉਸ ਮਹਾਨ ਸੂਰਮਿਆਂ ਦੀ ਪਾਰਟੀ ਨੂੰ ਤੁਸੀਂ ਵਾਪਸ ਲੈ ਕੇ ਆਓ।
ਇਹ ਵੀ ਪੜ੍ਹੋ : ਪਹਾੜੀ ਇਲਾਕਿਆਂ ‘ਚ ਬਰਫਬਾਰੀ ਕਾਰਨ ਪੰਜਾਬ ਦਾ ਡਿੱਗਿਆ ਪਾਰਾ, 5 ਦਿਨਾਂ ਲਈ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ
ਇਸ ਮੌਕੇ ਸ. ਸੁਖਬੀਰ ਬਾਦਲ ਨੇ ਨਿਊਜ਼ੀਲੈਂਡ ਵਿਚ ਨਗਰ ਕੀਰਤਨ ਰੋਕੇ ਜਾਣ ਦੇ ਮੁੱਦੇ ‘ਤੇ ਵੀ ਵਿਚਾਰ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਇੱਕ ਪਵਿੱਤਰ ਸਿੱਖ ਪਰੰਪਰਾ ਹੈ। ਉਕਸਾਉਣ ਦੇ ਬਾਵਜੂਦ ਸਿੱਖ ਭਾਈਚਾਰੇ ਨੇ ਸ਼ਾਂਤੀ ਨਾਲ ਜਵਾਬ ਦਿੱਤਾ । ਅਜਿਹੀ ਧਮਕੀ ਧਾਰਮਿਕ ਆਜ਼ਾਦੀ ਤੇ ਭਾਈਚਾਰੇ ਦੀ ਭਾਵਨਾ ਲਈ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਮੇਰੀ ਅਪੀਲ ਹੈ ਕਿ ਭਾਰਤ ਦੇ ਵਿਦੇਸ਼ ਮੰਤਰੀ ਇਸ ਮਾਮਲੇ ਨੂੰ ਨਿਊਜ਼ੀਲੈਂਡ ਸਰਕਾਰ ਦੇ ਸਾਹਮਣੇ ਚੁੱਕਣ ਤੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਰਤੀ ਪ੍ਰਵਾਸੀਆਂ ਦੇ ਅਧਿਕਾਰਾਂ ਦੀ ਰੱਖਿਆ ਲਈ ਸਖ਼ਤ ਉਪਾਅ ਕੀਤੇ ਜਾਣ ਅਤੇ ਅਜਿਹੀਆਂ ਘਟਨਾਵਾਂ ਦੇ ਮੁੜ ਵਾਪਰਨ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ।
ਵੀਡੀਓ ਲਈ ਕਲਿੱਕ ਕਰੋ -:
























