ਅੰਮ੍ਰਿਤਸਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਵਿਚ ਮਾਮੂਲੀ ਝਗੜੇ ਨੇ ਖੂਨੀ ਰੂਪ ਧਾਰ ਲਿਆ। ਗਲਤਫਹਿਮੀ ਕਾਰਨ ਵਿਦਿਆਰਥੀਆਂ ‘ਚ ਫਾਇਰਿੰਗ ਹੋਈ ਤੇ 5 ਤੋਂ 6 ਰਾਊਂਡ ਫਾਇਰਿੰਗ ਹੋਣ ਦੀ ਪੁਸ਼ਟੀ ਹੋਈ ਹੈ।
ਦੱਸ ਦੇਈਏ ਕਿ ਫਾਇਰਿੰਗ ‘ਚ 11ਵੀਂ ਜਮਾਤ ਦਾ ਵਿਦਿਆਰਥੀ ਐਸ਼ਪ੍ਰੀਤ ਸਿੰਘ ਜ਼ਖਮੀ ਹੋਇਆ ਹੈ, ਜਿਸ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਫਾਇਰਿੰਗ ਦੀ ਘਟਨਾ ਕੋਲ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਹੈ। ਪੁਲਿਸ ਨੇ ਫੁਟੇਜ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਕਿਸਾਨਾਂ ਤੇ ਸਰਕਾਰ ਵਿਚਾਲੇ ਅੱਜ ਹੋਣ ਵਾਲੀ ਬੈਠਕ ਹੋਈ ਮੁਲਤਵੀ, ਹੁਣ 30 ਦਸੰਬਰ ਨੂੰ ਹੋਵੇਗੀ ਅਗਲੀ ਮੀਟਿੰਗ
ਪੁਲਿਸ ਦਾ ਕਹਿਣਾ ਹੈ ਕਿ ਸਾਰੇ ਪਹਿਲੂਆਂ ਨੂੰ ਧਿਆਨ ਵਿਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ ਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਲਾਕੇ ਵਿਚ ਫਿਲਹਾਲ ਤਣਾਅ ਦਾ ਮਾਹੌਲ ਹੈ ਤੇ ਉਥੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
























