ਨਿਊਜ਼ੀਲੈਂਡ ਵਿਚ ਸਿੱਖਾਂ ਦੇ ਨਗਰ ਕੀਰਤਨ ਦਾ ਰਸਤਾ ਰੋਕੇ ਜਾਣ ਦੇ ਬਾਅਦ ਤੋਂ ਪੰਜਾਬ ‘ਚ ਇਸ ਦਾ ਵਿਰੋਧ ਹੋ ਰਿਹਾ ਹੈ। ਜਿਸ ਦੇ ਬਾਅਦ ਨਗਰ ਕੀਰਤਨ ਦਾ ਵਿਰੋਧ ਕੀਤੇ ਜਾਣ ‘ਤੇ ਨਿਊਜ਼ੀਲੈਂਡ ਦੇ MP ਰੀਮਾ ਨਖਲੇ ਤੇ ਕੌਂਸਲਰ Daniel Newman ਦਾ ਬਿਆਨ ਸਾਹਮਣੇ ਆਇਆ ਹੈ। ਉੁਨ੍ਹਾਂ ਨੇ ਇਸ ਪੂਰੀ ਘਟਨਾ ਨੂੰ ਮੰਦਭਾਗਾ ਦੱਸਿਆ ਕੇ ਇਸ ਦੀ ਆਲੋਚਨਾ ਕੀਤੀ। Daniel Newman ਨੇ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ ਧਰਮ ਨੂੰ ਮੰਨਣ ਦਾ ਹੱਕ ਹੈ। ਮੈਂ ਅਗਲੇ ਸਾਲ ਨਗਰ ਕੀਰਤਨ ‘ਚ ਸ਼ਾਮਿਲ ਹੋਵਾਂਗਾ।
ਦੱਸ ਦੇਈਏ ਕਿ ਸ਼ਨੀਵਾਰ ਨੂੰ ਨਿਊਜ਼ੀਲੈਂਡ ਦੇ ਸਾਊਥ ਆਕਲੈਂਡ ਵਿਚ ਨਗਰ ਕੀਰਤਨ ਦਾ ਵਿਰੋਧਕੀਤਾ ਗਿਆ। ਲੋਕਲ ਲੋਕਾਂ ਨੇ ਨਗਰ ਕੀਰਤਨ ਨੂੰ ਗੁਰਦੁਆਰੇ ਜਾਣ ਤੋਂ ਰੋਕ ਦਿੱਤਾ। ਉਨ੍ਹਾਂ ਵੱਲੋਂ ਹੱਥਾਂ ਵਿਚ ਪੋਸਟਰ ਫੜੇ ਹੋਏ ਸਨ ਤੇ ਕਿਹਾ ਜਾ ਰਿਹਾ ਸੀ ਕਿ ਇਹ ਨਿਊਜ਼ੀਲੈਂਡ ਹੈ, ਭਾਰਤ ਨਹੀਂ।
ਇਹ ਵੀ ਪੜ੍ਹੋ : ਪੇਪਰ ਦੇਣ ਗਏ ਸਿੱਖ ਨੌਜਵਾਨ ਤੋਂ ਕੜਾ ਤੇ ਸਿਰੀ ਸਾਹਿਬ ਉਤਰਵਾਉਣ ਦੇ ਲੱਗੇ ਇਲਜ਼ਾਮ, ਵਿਰੋਧ ਮਗਰੋਂ ਮਿਲੀ ਐਂਟਰੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਬਾਦਲ ਨੇ ਕਿਹਾ ਕਿ ਹਰ ਧਰਮ ਨੂੰ ਆਪਣੇ ਧਾਰਮਿਕ ਸਮਾਗਮ ਮਨਾਉਣ ਦੀ ਆਜ਼ਾਦੀ ਹੋਣੀ ਚਾਹੀਦੀ ਹੈ। ਪੰਜਾਬੀ ਧੱਕੇ ਨਾਲ ਨਹੀਂ ਸਗੋਂ ਸਰਕਾਰ ਵੱਲੋਂ ਨਾਗਰਿਕਤਾ ਮਿਲਣ ‘ਤੇ ਨਿਊਜ਼ੀਲੈਂਡ ਗਏ ਹਨ। ਜੇ ਪੰਜਾਬੀ New Zealand ਨਾ ਜਾਂਦੇ ਤਾਂ ਉਨ੍ਹਾਂ ਦੇ ਖੇਤਾਂ ਨੂੰ ਕੌਣ ਸੰਭਾਲਦਾ? ਜੇ ਸਿਟੀਜ਼ਨਸ਼ਿਪ ਦਿੱਤੀ ਹੈ ਤਾਂ ਉਨ੍ਹਾਂ ਨੂੰ ਪ੍ਰੋਟੈਕਸ਼ਨ ਦੇਣਾ ਵੀ ਸਰਕਾਰ ਦਾ ਫਰਜ਼ ਹੈ।
ਵੀਡੀਓ ਲਈ ਕਲਿੱਕ ਕਰੋ -:
























