ਮੋਗਾ ਵਿੱਚ ਵੱਡੀ ਵਾਰਦਾਤ ਸਾਹਮਣੇ ਆਈ ਹੈ, ਜਿਥੇ ਇੱਕ ਸੀਨੀਅਰ ਕਾਂਗਰਸੀ ਆਗੂ ਨੂੰ ਘਰ ਵਿਚ ਵੜ ਕੇ ਗੋਲੀ ਮਾਰ ਦਿੱਤੀ ਗਈ। ਦੋ ਹਮਲਾਵਰਾਂ ਨੇ ਸਾਬਕਾ ਕੌਂਸਲਰ ਨਰਿੰਦਰਪਾਲ ਸਿੰਘ ਸਿੱਧੂ ਨੂੰ ਘਰ ਵਿੱਚ ਦਾਖਲ ਹੋ ਕੇ ਗੋਲੀਆਂ ਮਾਰੀਆਂ। ਨਰਿੰਦਰਪਾਲ ਸਿੰਘ ਨੂੰ ਮੋਗਾ ਦੇ ਮੈਡੀਸਿਟੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਮੋਗਾ ਦੇ ਕਾਂਗਰਸੀ ਆਗੂ ਧਰਮਪਾਲ ਸਿੰਘ ਨੇ ਕਿਹਾ ਕਿ ਪਿਛਲੇ ਛੇ ਮਹੀਨਿਆਂ ਤੋਂ ਨਰਿੰਦਰਪਾਲ ਆਪਣੀ ਜਾਨ ਨੂੰ ਖ਼ਤਰਾ ਦੱਸਦੇ ਹੋਏ ਪੁਲਿਸ ਸੁਰੱਖਿਆ ਦੀ ਮੰਗ ਕਰ ਰਹੇ ਸਨ। ਹਾਲਾਂਕਿ, ਅਧਿਕਾਰੀਆਂ ਨੇ ਉਨ੍ਹਾਂ ਦੀਆਂ ਬੇਨਤੀਆਂ ਨੂੰ ਨਜ਼ਰਅੰਦਾਜ਼ ਕਰ ਦਿੱਤਾ। ਇਹ ਘਟਨਾ ਦੁਪਹਿਰ 3 ਵਜੇ ਸ਼ਹੀਦ ਭਗਤ ਸਿੰਘ ਨਗਰ, ਮੋਗਾ ਵਿੱਚ ਵਾਪਰੀ।

ਜ਼ਖਮੀ ਸਾਬਕਾ ਕੌਂਸਲਰ ਨਰਿੰਦਰਪਾਲ ਸਿੰਘ ਸਿੱਧੂ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੇ ਘਰ ਦੇ ਅੰਦਰ ਇੱਕ ਪਾਰਕ ਵਿੱਚ ਆਪਣੇ ਪਰਿਵਾਰ ਨਾਲ ਬੈਠੇ ਸਨ ਜਦੋਂ ਦੋ ਨਕਾਬਪੋਸ਼ ਬੰਦੇ ਉਨ੍ਹਾਂ ਕੋਲ ਆਏ ਅਤੇ ਬਿਨਾਂ ਕੁਝ ਕਹੇ ਗੋਲੀਆਂ ਚਲਾ ਦਿੱਤੀਆਂ। ਇੱਕ ਗੋਲੀ ਉਨ੍ਹਾਂ ਦੀ ਲੱਤ ਵਿੱਚ ਅਤੇ ਇੱਕ ਗੋਲੀ ਉਨ੍ਹਾਂ ਦੇ ਮੋਢੇ ਵਿੱਚ ਲੱਗੀ। ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ। ਪੁਲਿਸ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ।
ਡਾਕਟਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਇਸ ਵੇਲੇ ਸਥਿਰ ਹੈ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਸੀਨੀਅਰ ਪੁਲਿਸ ਅਧਿਕਾਰੀ ਅਤੇ ਇੱਕ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਉਸਤਾਦ ਪੂਰਨ ਸ਼ਾਹਕੋਟੀ ਨੂੰ ਘਰ ਦੇ ਕੋਲ ਕੀਤਾ ਗਿਆ ਸਪੁਰਦ-ਏ-ਖਾਕ, ਹੰਸਰਾਜ ਹੰਸ ਨੇ ਦੇਹ ਨੂੰ ਦਿੱਤਾ ਮੋਢਾ
ਸਿਟੀ-1 ਪੁਲਿਸ ਸਟੇਸ਼ਨ ਦੇ ਇੰਸਪੈਕਟਰ ਵਰੁਣ ਕੁਮਾਰ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਵਿੱਚ ਘਟਨਾ ਦਾ ਕਾਰਨ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ। ਪਰਿਵਾਰ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਮਾਮਲਾ ਦਰਜ ਕਰਕੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
























