ਕੈਨੇਡਾ ਵਿਚ ਪੰਜਾਬੀਆਂ ਦੇ ਕਤਲ ਕੀਤੇ ਜਾਣ ਦੀਆਂ ਖਬਰਾਂ ਆਏ ਦਿਨ ਸੁਣਨ ਨੂੰ ਮਿਲ ਰਹੀਆਂ ਹਨ। ਹੁਣ ਫਿਰ ਤੋਂ ਕੈਨੇਡਾ ਦੇ ਟੋਰਾਂਟੋ ਵਿਚ ਇਕ ਔਰਤ ਦਾ ਕਤਲ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕਾ ਦੀ ਪਛਾਣ ਹਿਮਾਂਸ਼ੀ ਖੁਰਾਨਾ (30 ਸਾਲ) ਵਜੋਂ ਹੋਈ ਹੈ।
ਪੁਲਿਸ ਵੱਲੋਂ ਇਸ ਕਤਲ ਦੇ ਮਾਮਲੇ ਵਿਚ ਅਬਦੁਲ ਗਫੂਰੀ ਨੂੰ ਨਾਮਜ਼ਦ ਕੀਤਾ ਗਿਆ ਹੈ ਤੇ ਉਸ ਖਿਲਾਫ ਗ੍ਰਿਫਤਾਰੀ ਵਾਰੰਟ ਵੀ ਜਾਰੀ ਕੀਤੇ ਗਏ ਹਨ। ਟੋਰਾਂਟੋ ਪੁਲਿਸ ਨੂੰ ਹਿਮਾਂਸ਼ੀ ਖੁਰਾਣਾ ਦੀ ਮ੍ਰਿਤਕ ਦੇਹ ਸਟ੍ਰੈਚਨ ਐਵੇਨਿਊ ਅਤੇ ਵੈਲਿੰਗਟਨ ਸਟਰੀਟ ਵੈਸਟ ਦੇ ਨੇੜੇ ਇਕ ਰਿਹਾਇਸ਼ ਦੇ ਅੰਦਰੋਂ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ : ਤੁਰਕੀ ‘ਚ ਉਡਾਣ ਭਰਨ ਦੇ ਕੁਝ ਮਿੰਟਾਂ ਬਾਅਦ ਪਲੇਨ ਹੋਇਆ ਕ੍ਰੈ/ਸ਼, ਫੌਜ ਦੇ ਮੁਖੀ ਸਣੇ 7 ਲੋਕਾਂ ਦੀ ਗਈ ਜਾ/ਨ
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਮੁਲਜ਼ਮ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ। ਟੋਰਾਂਟੋ ਪੁਲਿਸ ਵੱਲੋਂ ਮੁਲਜ਼ਮ ਅਬਦੁਲ ਗਫੂਰੀ ਦੀ ਫੋਟੋ ਵੀ ਜਾਰੀ ਕੀਤੀ ਗਈ ਹੈ ਤੇ ਨਾਲ ਹੀ ਲੋਕਾਂ ਕੋਲੋਂ ਸਹਿਯੋਗ ਦੀ ਮੰਗ ਕੀਤੀ ਗਈ ਹੈ। 2 ਦਿਨ ਪਹਿਲਾਂ ਪੁਲਿਸ ਨੂੰ ਹਿਮਾਂਸ਼ੀ ਦੀ ਦੇਹ ਮਿਲੀ ਸੀ ਤੇ ਇਸ ਘਟਨਾ ‘ਤੇ ਭਾਰਤੀ ਦੂਤਾਵਾਸ ਵੱਲੋਂ ਵੀ ਦੁੱਖ ਪ੍ਰਗਟਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























