ਪੰਜਾਬੀ ਗਾਇਕ ਮਾਸਟਰ ਸਲੀਮ ਆਪਣੇ ਪਿਤਾ ਦੀਆਂ ਅੰਤਿਮ ਰਸਮਾਂ ਮੌਕੇ ਭਾਵੁਕ ਹੋ ਗਏ। ਰਿਸ਼ਤੇਦਾਰਾਂ ਤੇ ਸੰਗੀਤ ਜਗਤ ਨਾਲ ਜੁੜੇ ਲੋਕਾਂ ਦੇ ਵਿਚ ਰੋਂਦੇ ਹੋਏ ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਤੋਂ ਵੱਧ ਗਰੀਬ ਨਹੀਂ ਹੈ ਕਿਉਂਕਿ ਉਨ੍ਹਾਂ ਦੇ ਪਿਤਾ ਉਨ੍ਹਾਂ ਨੂੰ ਛੱਡ ਕੇ ਚਲੇ ਗਏ ਹਨ। ਮਾਸਟਰ ਸਲੀਮ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨੂੰ ਉਸਤਾਦ ਤੁਸੀਂ ਲੋਕਾਂ ਨੇ ਬਣਾਇਆ ਸੀ। ਉਹ ਇਸੇ ਬਿਰਾਦਰੀ ਵਿਚ ਜਨਮੇ ਤੇ ਗਾਣਾ ਉਨ੍ਹਾਂ ਦੀ ਰਗ-ਰਗ ਵਿਚ ਵਸਿਆ ਹੋਇਆ ਸੀ।
ਭਾਵੁਕ ਹੁੰਦੇ ਹੋਏ ਸਲੀਮ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨੇ ਸੰਗੀਤ ਦੀ ਦੁਨੀਆ ਵਿਚ ਜੋ ਨਾਂ ਕਮਾਇਆ, ਉਸ ਨੂੰ ਹਮੇਸ਼ਾ ਬਰਕਰਾਰ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਸਿਰਫ ਉਨ੍ਹਾਂ ਦੇ ਨਹੀਂ ਸਗੋਂ ਪੂਰੀ ਬਿਰਾਦਰੀ ਤੇ ਸੰਗੀਤ ਜਗਤ ਦੀ ਅਮਾਨਤ ਸਨ। ਮੌਕੇ ‘ਤੇ ਮੌਜੂਦ ਲੋਕਾਂ ਨੇ ਮਾਸਟਰ ਸਲੀਮ ਨੂੰ ਹੌਸਲਾ ਦਿੱਤਾ ਤੇ ਕਿਹਾ ਕਿ ਉਨ੍ਹਾਂ ਦੇ ਪਿਤਾ ਸਿਰਫ ਬਿਰਾਦਰੀ ਦੇ ਹੀ ਨਹੀਂ ਸਗੋਂ ਪੂਰੇ ਸੰਗੀਤ ਜਗਤ ਦੇ ਬਾਦਸ਼ਾਹ ਸਨ। ਉਨ੍ਹਾਂ ਨੇ ਪਟਿਆਲਾ ਘਰਾਨੇ ਦਾ ਨਾਂ ਅਮਰ ਕਰ ਦਿੱਤਾ ਤੇ ਪੰਜਾਬ ਵਿਚ ਉਨ੍ਹਾਂ ਵਰਗਾ ਉਸਤਾਦ ਹੋਣਾ ਬਹੁਤ ਮੁਸ਼ਕਲ ਹੈ।
ਇਹ ਵੀ ਪੜ੍ਹੋ : ਝੱਜਰ : ਚੱਲਦੀ ਕਾਰ ‘ਤੇ ਪਲਟਿਆ ਤੂੜੀ ਨਾਲ ਭਰਿਆ ਟਰੱਕ, ਕਾਰ ਸਵਾਰ 4 ਮਜ਼ਦੂਰਾਂ ਸਣੇ 5 ਲੋਕਾਂ ਦੀ ਮੌਤ
ਸੰਗੀਤ ਜਗਤ ਨਾਲ ਜੁੜੇ ਲੋਕਾਂ ਨੇ ਕਿਹਾ ਕਿ ਇਕ ਗਰੀਬ ਪਰਿਵਾਰ ਵਿਚ ਜਨਮ ਲੈ ਕੇ ਸੰਗੀਤ ਦੀ ਦੁਨੀਆ ਦਾ ਬਾਦਸ਼ਾਹ ਬਣਨਾ ਆਪਣੇ ਆਪ ਵਿਚ ਇਕ ਮਿਸਾਲ ਹੈ। ਉੁਨ੍ਹਾਂ ਕਿਹਾ ਕਿ ਪਿਤਾ ਵੱਲੋਂ ਦਿੱਤੀ ਗਈ ਸੰਗੀਤ ਦੀ ਸਿੱਖਿਆ ਦਾ ਹੀ ਨਤੀਜਾ ਹੈ ਕਿ ਅੱਜ ਪੰਜਾਬ ਦੇ ਕਈ ਵੱਡੇ ਸਿੰਗਰ ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਹਨ। ਉਹ ਪੂਰੀ ਬਿਰਾਦਰੀ ਤੇ ਸੰਗੀਤ ਜਗਤ ਲਈ ਮਾਣ ਵਾਲੀ ਗੱਲ ਹੈ।
ਵੀਡੀਓ ਲਈ ਕਲਿੱਕ ਕਰੋ -:
























