ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲਿਆਂ ਵਿੱਚ ਗ੍ਰਿਫ਼ਤਾਰ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਟਾਲ ਦਿੱਤੀ ਗਈ ਹੈ। ਹੁਣ 2 ਜਨਵਰੀ 2026 ਨੂੰ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ। ਕੋਰਟ ਵੱਲੋਂ CBI ਨੂੰ ਅਗਲੀ ਸੁਣਵਾਈ ‘ਤੇ ਆਪਣਾ ਪੱਖ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।
ਅੱਜ ਸੁਣਵਾਈ ਦੌਰਾਨ ਸੀਬੀਆਈ ਨੇ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ ਸੀ। ਇਸ ਲਈ ਕੋਰਟ ਵੱਲੋਂ ਸੁਣਵਾਈ ਟਾਲ ਦਿੱਤੀ ਗਈ। ਹਰਚਰਨ ਸਿੰਘ ਭੁੱਲਰ ਵੱਲੋਂ ਅਦਾਲਤ ਵਿੱਚ ਇੱਕ ਹੋਰ ਅਰਜ਼ੀ ਵੀ ਦਾਇਰ ਕੀਤੀ ਗਈ ਹੈ, ਜਿਸਦੀ ਸੁਣਵਾਈ ਦੁਪਹਿਰ ਬਾਅਦ ਹੋਵੇਗੀ। ਹਰਚਰਨ ਸਿੰਘ ਭੁੱਲਰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ।
ਇਹ ਵੀ ਪੜ੍ਹੋ : ਸਰਹੱਦ ਪਾਰ ਕਰ ਕੇ ਪਾਕਿਸਤਾਨ ਪਹੁੰਚਿਆ ਸ਼ਾਹਕੋਟ ਦਾ ਨੌਜਵਾਨ, ਪਾਕਿ ਰੇਂਜਰਾਂ ਨੇ ਕੀਤਾ ਕਾਬੂ
ਹਰਚਰਨ ਸਿੰਘ ਭੁੱਲਰ ਨੇ ਪਹਿਲਾਂ ਸੀਬੀਆਈ ਐਫਆਈਆਰ ਨੂੰ ਚੁਣੌਤੀ ਦਿੱਤੀ ਸੀ ਅਤੇ ਰਾਹਤ ਦੀ ਮੰਗ ਕੀਤੀ ਸੀ। ਇੰਨਾ ਹੀ ਨਹੀਂ, ਹਾਈ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ। ਪਰ ਕਿਉਂਕਿ ਮਾਮਲੇ ਦੀ ਸੁਣਵਾਈ ਉੱਥੇ ਨਹੀਂ ਹੋਈ, ਇਸ ਲਈ ਭੁੱਲਰ ਵੱਲੋਂ ਇੱਥੇ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
























