ਪੰਜਾਬ ਦੇ ਸਾਬਕਾ IG ਅਮਰ ਸਿੰਘ ਚਾਹਲ ਤੋਂ 8 ਕਰੋੜ ਰੁਪਏ ਦੀ ਸਾਈਬਰ ਠੱਗੀ ਦੇ ਮਾਮਲੇ ਵਿਚ ਪੁਲਿਸ ਨੇ 2 ਮੁਲਜ਼ਮਾਂ ਦੀ ਪਛਾਣ ਕੀਤੀ ਹੈ। ਇਕ ਮੁਲਜ਼ਮ ਪਟਿਆਲਾ ਤੇ ਦੂਜਾ ਮੁੰਬਈ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਚਹਿਲ ਦੇ ਮੋਬਾਈਲ ਤੋਂ ਮਿਲੇ ਸਬੂਤਾਂ ਦੇ ਆਧਾਰ ‘ਤੇ ਵ੍ਹਟਸਐਪ ਗਰੁੱਪ ਨਾਲ ਜੁੜੇ ਲੋਕਾਂ ਤੋਂ ਪੁੱਛਗਿਛ ਕੀਤੀ ਹੈ ਜਿਸ ਵਿਚ ਕਈ IPS ਤੇ ਸੀਨੀਅਰ ਰਿਟਾਇਰਡ ਅਧਿਕਾਰੀ ਸ਼ਾਮਲ ਹਨ। ਸਾਈਬਰ ਕ੍ਰਾਈਮ ਡੀਬੀਐੱਸ ਗਰੁੱਪ ਦੇ ਸੀਈਓ ਰਜਤ ਵਰਮਾ ਦੀ ਤਲਾਸ਼ ਵਿਚ ਲੱਗੀ ਹੈ। ਇਸ ਮਾਮਲੇ ਵਿਚ ਚਹਿਲ ਦੀ ਪਤਨੀ ਜਸਵਿੰਦਰ ਕੌਰ ਦੇ ਬਿਆਨ ‘ਤੇ FIR ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪਟਿਆਲਾ ‘ਚ ਭਿ/ਆਨਕ ਹਾ/ਦਸਾ, ਥਾਰ ਨੇ ਐਕਟਿਵਾ ਸਵਾਰ 3 ਮਹਿਲਾ ਡਾਕਟਰਾਂ ਨੂੰ ਮਾ/ਰੀ ਟੱ/ਕ/ਰ, ਇੱਕ ਦੀ ਮੌ/ਤ
ਠੱਗੀ ਤੋਂ ਪ੍ਰੇਸ਼ਾਨ ਹੋ ਕੇ ਸੋਮਵਾਰ ਨੂੰ ਖੁਦ ਨੂੰ ਗੋਲੀ ਮਾਰਨ ਵਾਲੇ ਅਮਰ ਸਿੰਘ ਚਹਿਲ ਦੀ ਹਾਲਤ ਹੁਣ ਸਥਿਰ ਹੈ। ਡਾਕਟਰਾਂ ਮੁਤਾਬਕ ਗੰਭੀਰ ਸੱਟ ਦੇ ਬਾਵਜੂਦ ਲੰਬੀ ਸਰਜਰੀ ਦੇ ਬਾਅਦ ਉਨ੍ਹਾਂ ਦੀ ਜਾਨ ਬਚਾਈ ਜਾ ਸਕੀ। ਫਿਲਹਾਲ ਉਹ ਬਿਆਨ ਦੇਣ ਦੀ ਹਾਲਤ ਵਿਚ ਨਹੀਂ ਹਨ ਤੇ ਪੁਲਿਸ ਉਨ੍ਹਾਂ ਦੇ ਪੂਰੀ ਤਰ੍ਹਾਂ ਸਿਹਤਮੰਦ ਹੋਣ ਦਾ ਇੰਤਜ਼ਾਰ ਕਰ ਰਹੀ ਹੈ।
ਦੱਸ ਦੇਈਏ ਕਿ ਉਨ੍ਹਾਂ ਨੇ ਸੋਮਵਾਰ ਨੂੰ ਘਰ ਵਿੱਚ ਇੱਕ ਸੁਰੱਖਿਆ ਗਾਰਡ ਦੇ ਰਿਵਾਲਵਰ ਨਾਲ ਆਪਣੀ ਛਾਤੀ ਵਿੱਚ ਗੋਲੀ ਮਾਰ ਲਈ। ਦਿਲ ਦੇ ਦੂਜੀ ਸਾਈਡ ਗਲੀ ਮਾਰਨ ਕਰਕੇ ਉਨ੍ਹਾਂ ਦੀ ਜਾਨ ਬਚ ਸਕੀ ਹੈ। ਖੁਦ ਨੂੰ ਗੋਲੀ ਮਾਰਨ ਤੋਂ ਪਹਿਲਾਂ, ਸਾਬਕਾ ਆਈਪੀਐਸ ਅਧਿਕਾਰੀ ਨੇ 12 ਪੰਨਿਆਂ ਦਾ ਇੱਕ ਸੁਸਾਈਡ ਨੋਟ ਲਿਖਿਆ, ਜਿਸ ਵਿੱਚ “ਐਮਰਜੈਂਸੀ,” “ਜ਼ਰੂਰੀ” ਅਤੇ “ਆਖਰੀ ਅਪੀਲ” ਲਿਖਿਆ ਗਿਆ ਸੀ। ਨੋਟ ਵਿੱਚ ਉਨ੍ਹਾਂ ਨੇ 8 ਕਰੋੜ ਰੁਪਏ ਦੀ ਆਨਲਾਈਨ ਠੱਗੀ ਦਾ ਜ਼ਿਕਰ ਕੀਤਾ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਅਤੇ ਮਾਮਲੇ ਦੀ SIT ਜਾਂ CBI ਜਾਂਚ ਦੀ ਬੇਨਤੀ ਕੀਤੀ।
ਵੀਡੀਓ ਲਈ ਕਲਿੱਕ ਕਰੋ -:
























