ਸੁਲਤਾਨਪੁਰ ਲੋਧੀ ਦੇ ਥਾਣਾ ਕਬੀਰਪੁਰ ਅਧੀਨ ਪੈਂਦੇ ਪਿੰਡ ਚੱਕ ਪੱਤੀ ਬਾਲੂ ਬਹਾਦੁਰ ਵਿੱਚ ਲਾਇਸੰਸੀ 12 ਬੋਰ ਦੀ ਰਾਈਫ਼ਲ ਵਿੱਚੋਂ ਅਚਾਨਕ ਗੋਲੀ ਚੱਲਣ ਨਾਲ ਇੱਕ ਕਿਸਾਨ ਦੀ ਮੌਤ ਹੋ ਜਾਣ ਦੀ ਦੁੱਖਦਾਈ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਬਲਕਾਰ ਸਿੰਘ ਪੁੱਤਰ ਚੈਨ ਸਿੰਘ (ਉਮਰ ਕਰੀਬ 60 ਸਾਲ) ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਘਟਨਾ ਵੇਲੇ ਮ੍ਰਿਤਕ ਆਪਣੇ ਘਰ ਵਿੱਚ ਆਪਣੀ ਪਤਨੀ ਨਾਲ ਇਕੱਲਾ ਮੌਜੂਦ ਸੀ। ਅਚਾਨਕ ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਪਤਨੀ ਨੇ ਹੋਰ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੂੰ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਬਲਕਾਰ ਸਿੰਘ ਦੀ ਖੂਨ ਨਾਲ ਲੱਥਪੱਥ ਲਾਸ਼ ਉਸਦੇ ਬੈਡਰੂਮ ਵਿੱਚੋਂ ਮਿਲੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਦੀ ਲੜਕੀ ਵਿਆਹੀ ਹੋਈ ਹੈ, ਜਦਕਿ ਦੋਵੇਂ ਲੜਕੇ ਵਿਦੇਸ਼ ਰਹਿੰਦੇ ਹਨ।
ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ਦੇ ਸਾਂਬਾ ‘ਚ ਫੌਜੀ ਕੈਂਪ ਦੇ ਅੰਦਰ ਹੋਈ ਗੋ.ਲੀਬਾ/ਰੀ, ਫੌਜ ਦੇ JCO ਦੀ ਗਈ ਜਾ/ਨ
ਪਰਿਵਾਰ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਕਿਸੇ ਵੀ ਵਿਅਕਤੀ ਉੱਤੇ ਕੋਈ ਸ਼ੱਕ ਨਹੀਂ ਹੈ ਅਤੇ ਇਹ ਮੌਤ ਲਾਇਸੰਸੀ ਰਾਈਫ਼ਲ ਵਿਚੋਂ ਅਚਾਨਕ ਗੋਲੀ ਚੱਲਣ ਕਾਰਨ ਹੋਈ ਹੈ। ਸੂਚਨਾ ਮਿਲਦੇ ਹੀ ਥਾਣਾ ਕਬੀਰਪੁਰ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:
























