ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਤੇ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹਾਈ ਲੈਵਲ ਬੈਠਕ ਕੀਤੀ। ਬੈਠਕ ਵਿਚ ਡੀਜੀਪੀ ਗੌਰਵ ਯਾਦਵ ਸਣੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਬੈਠਕ ਦੌਰਾਨ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਪਿਛਲੇ ਚਾਰ ਸਾਲ ਵਿਚ ਕੁੱਲ 85418 ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ ਨਾਲ ਹੀ ਵੱਖ-ਵੱਖ ਅਪਰਾਧਾਂ ਦੀ ਰੋਕਥਾਮ ਤੇ ਸੂਬੇ ਵਿਚ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਕੀਤੀਆਂ ਗਈਆਂ ਕੋਸ਼ਿਸ਼ਾਂ ਦੀ ਵੀ ਸਮੀਖਿਆ ਕੀਤੀ ਗਈ।
ਇਹ ਵੀ ਪੜ੍ਹੋ : ਸੰਘਣੀ ਧੁੰਦ ਕਰਕੇ ਹਾਈਵੇਅ ‘ਤੇ ਹਾ/ਦਸਾ, ਸਵਾਰੀਆਂ ਨਾਲ ਭਰੀ ਬੱਸ ਤੇ ਟਿੱਪਰ ਵਿਚਾਲੇ ਹੋਈ ਜ਼ੋਰਦਾਰ ਟੱਕਰ
CM ਮਾਨ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਨਤਾ ਦੀ ਸੁਰੱਖਿਆ ਸਭ ਤੋਂ ਉਪਰ ਹੈ ਤੇ ਸਾਰੇ ਮਾਮਲਿਆਂ ਵਿਚ ਨਿਰਪੱਖ ਤੇ ਸਮੇਂ ‘ਤੇ ਕਾਰਵਾਈ ਨਿਸ਼ਚਿਤ ਕੀਤੀ ਜਾਵੇ। ਉਨ੍ਹਾਂ ਨੇ ਪੁਲਿਸ ਤੇ ਪ੍ਰਸ਼ਾਸਨਿਕ ਤੰਤਰ ਨੂੰ ਹੋਰ ਵੱਧ ਪ੍ਰਭਾਵਸ਼ਾਲੀ ਬਣਾਉਣ ਲਈ ਨਵੀਆਂ ਰਣਨੀਤੀਆਂ ‘ਤੇ ਕੰਮ ਕਰਨ ਦਾ ਸੁਝਾਅ ਵੀ ਦਿੱਤਾ। ਬੈਠਕ ਵਿਚ ਅਪਰਾਧ ਕੰਟਰੋਲ, ਸਾਈਬਰ ਅਪਰਾਧ, ਨਸ਼ੇ ‘ਤੇ ਕੰਟਰੋਲ ਤੇ ਹੋਰ ਅਪਰਾਧਿਕ ਗਤੀਵਿਧੀਆਂ ਦੀ ਰੋਕਥਾਮ ‘ਤੇ ਖਾਸ ਧਿਆਨ ਦੇਣ ‘ਤੇ ਜ਼ੋਰ ਦਿੱਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
























