ਬਰਨਾਲਾ ਤੋਂ ਸਾਂਸਦ ਤੇ ਆਮ ਆਦਮੀ ਪਾਰਟੀ ਦੇ ਨੇਤਾ ਮੀਤ ਹੇਅਰ ਪਿਤਾ ਬਣ ਗਏ ਹਨ। ਉਨ੍ਹਾਂ ਦੀ ਪਤਨੀ ਗੁਰਵੀਨ ਕੌਰ ਨੇ ਅੱਜ ਦੁਪਹਿਰ ਲਗਭਗ 12 ਵਜੇ ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿਚ ਪੁੱਤਰ ਨੂੰ ਜਨਮ ਦਿੱਤਾ।
ਇਹ ਵੀ ਪੜ੍ਹੋ : CM ਮਾਨ ਨੇ ਕਾਨੂੰਨ-ਵਿਵਸਥਾ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਨ.ਸ਼ਿ/ਆਂ ਖਿਲਾਫ ਮੁਹਿੰਮ ਤੇਜ਼ ਕਰਨ ਦੇ ਦਿੱਤੇ ਨਿਰਦੇਸ਼
ਪਰਿਵਾਰ ਮੁਤਾਬਕ ਮਾਂ ਤੇ ਪੁੱਤ ਦੋਵੇਂ ਪੂਰੀ ਤਰ੍ਹਾਂ ਸਿਹਤਮੰਦ ਹਨ। ਪੁੱਤਰ ਦੇ ਜਨਮ ਦੀ ਖਬਰ ਮਿਲਦੇ ਹੀ ਪਰਿਵਾਰ, ਰਿਸ਼ਤੇਦਾਰ ਦੇ ਨਾਲ-ਨਾਲ ਸਿਆਸੀ ਨੇਤਾਵਾਂ ਤੇ ਸਮਰਥਕਾਂ ਵੱਲੋਂ ਮੀਤ ਹੇਅਰ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਘਰ ਵਿਚ ਖੁਸ਼ੀ ਦਾ ਮਾਹੌਲ ਹੈ ਤੇ ਸ਼ੁੱਭਚਿੰਤਕਾਂ ਦੀ ਭੀੜ ਲੱਗੀ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:
























