ਸ਼ਿਲਾਂਗ ‘ਚ ਡਿਊਟੀ ਦੌਰਾਨ ਪੰਜਾਬ ਦੇ BSF ਜਵਾਨ ਦੇ ਸ਼ਹੀਦ ਹੋ ਜਾਣ ਦੀ ਖਬਰ ਹੈ। ਸ਼ਹੀਦ ਜਵਾਨ ਦੀ ਪਛਾਣ ਰਾਜਿੰਦਰ ਸਿੰਘ ਵਜੋਂ ਹੋਈ ਹੈ ਤੇ ਉਹ ਅਜੇ ਦੋ ਸਾਲ ਪਹਿਲਾਂ BSF ‘ਚ ਭਰਤੀ ਹੋਇਆ ਸੀ। ਰਾਜਿੰਦਰ ਸਿੰਘ ਫਾਜ਼ਿਲਕਾ ਦੇ ਪਿੰਡ ਝੁੱਗੇ ਗੁਲਾਬ ਸਿੰਘ ਨਾਲ ਸਬੰਧਤ ਸੀ। ਉਹ ਸੀਮਾ ਸੁਰੱਖਿਆ ਬਲ (BSF) ਵਿੱਚ ਤਾਇਨਾਤ ਸਨ ਅਤੇ ਮੇਘਾਲਿਆ ਦੇ ਸ਼ਿਲਾਂਗ ਵਿੱਚ ਆਪਣੀ ਡਿਊਟੀ ਨਿਭਾ ਰਹੇ ਸਨ, ਜਿੱਥੇ ਗੋਲੀ ਲੱਗਣ ਕਾਰਨ ਉਹ ਸ਼ਹੀਦ ਹੋ ਗਏ। ਹਾਲਾਂਕਿ ਰਜਿੰਦਰ ਨੂੰ ਗੋਲੀ ਕਿਸ ਤਰ੍ਹਾਂ ਲੱਗੀ ਇਸ ਦਾ ਪਤਾ ਨਹੀਂ ਲੱਗ ਸਕਿਆ।
ਮਿਲੀ ਜਾਣਕਾਰੀ ਮੁਤਾਬਕ ਜਨਵਰੀ ‘ਚ ਰਾਜਿੰਦਰ ਸਿੰਘ ਦਾ ਵਿਆਹ ਹੋਣਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼ਹੀਦ ਦੇ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। CM ਮਾਨ ਨੇ ਟਵੀਟ ਕਰਦਿਾਂ ਲਿਖਿਆਕਿ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਝੁੱਗੇ ਗੁਲਾਬ ਸਿੰਘ ਦੇ ਫੌਜੀ ਜਵਾਨ ਰਾਜਿੰਦਰਸਿੰਘ ਦੇ ਮੇਘਾਲਿਆ ਦੇ ਸ਼ਿਲਾਂਗ ਵਿਚ ਡਿਊਟੀ ਦੌਰਾਨ ਸ਼ਹੀਦ ਹੋਣ ਦੀ ਦੁਖਦਾਈ ਖਬਰ ਮਿਲੀ। ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ। ਬਹਾਦਰ ਜਵਾਨ ਦੇ ਦੇਸ਼ ਪ੍ਰਤੀ ਹੌਸਲੇ ਤੇ ਸਿਦਕ ਨੂੰ ਦਿਲੋਂ ਸਲਾਮ। ਇਸ ਔਖੀ ਘੜੀ ਵਿਚ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜ੍ਹੀ ਹੈ। ਹਰ ਸੰਭਵ ਸਹਾਇਤਾ ਪਰਿਵਾਰ ਨੂੰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਕੋਟ ਈਸੇ ਖਾਂ : ਤੇਜ਼ ਰਫਤਾਰ ਟਰੱਕ ਦੀ ਚਪੇਟ ‘ਚ ਆਇਆ ਬਾਈਕ ਸਵਾਰ, ਮੌਕੇ ‘ਤੇ ਮੌ/ਤ, 1 ਜ਼ਖਮੀ
ਸ. ਸੁਖਬੀਰ ਬਾਦਲ ਨੇ ਵੀ ਸ਼ਹੀਦ ਹੋਏ ਪਿੰਡ ਝੁੱਗੇ ਗੁਲਾਬ ਸਿੰਘ ਤੋਂ BSF ਦੇ ਜਵਾਨ ਰਾਜਿੰਦਰ ਸਿੰਘ ਦੀ ਕੁਰਬਾਨੀ ਨੂੰ ਸਲਾਮ ਕੀਤਾ। ਉਨ੍ਹਾਂ ਲਿਖਿਆ ਕਿ ਦੇਸ਼ ਲਈ ਦਿੱਤੀ ਰਾਜਿੰਦਰ ਸਿੰਘ ਦੀ ਕੁਰਬਾਨੀ ਕਦੇ ਵੀ ਭੁਲਾਈ ਨਹੀਂ ਜਾਵੇਗੀ। ਵਾਹਿਗੁਰੂ ਇਸ ਦੁੱਖ ਦੀ ਘੜੀ ‘ਚ ਪਰਿਵਾਰ ਨੂੰ ਭਾਣਾ ਮੰਨਣ ਦਾ ਹੌਂਸਲਾ ਬਖਸ਼ੇ।
ਵੀਡੀਓ ਲਈ ਕਲਿੱਕ ਕਰੋ -:
























