ਪੰਜਾਬ ਸਰਕਾਰ ਨੇ 2025 ਦੇ ਆਖਰੀ ਦਿਨ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਸੁਧਾਰ ਟਰੱਸਟ ਦੇ ਸੱਤ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ। ਇਹ ਸਾਰੇ ਅਧਿਕਾਰੀ ਇੰਜੀਨੀਅਰਿੰਗ ਵਿਭਾਗ ਨਾਲ ਜੁੜੇ ਹੋਏ ਹਨ। ਸਥਾਨਕ ਸਰਕਾਰਾਂ ਵਿਭਾਗ ਨੇ ਇਸ ਸਬੰਧ ਵਿੱਚ ਆਦੇਸ਼ ਜਾਰੀ ਕੀਤੇ। ਸੂਤਰਾਂ ਮੁਤਾਬਕ, ਇਹ ਕਾਰਵਾਈ ਟਰੱਸਟ ਦੇ ਅੰਦਰ 52.80 ਕਰੋੜ ਰੁਪਏ ਦੇ ਟੈਂਡਰ ਘਪਲੇ ਦੇ ਸਬੰਧ ਵਿੱਚ ਕੀਤੀ ਗਈ ਸੀ।
ਇਨ੍ਹਾਂ ਮੁਅੱਤਲ ਅਧਿਕਾਰੀਆਂ ਵਿੱਚ ਸੰਤ ਭੂਸ਼ਣ ਸਚਦੇਵਾ, ਸੁਪਰਡੈਂਟ ਇੰਜੀਨੀਅਰ, ਐਕਸੀਅਨ ਰਮਿੰਦਰਪਾਲ ਸਿੰਘ, ਐਕਸੀਅਨ ਬਿਕਰਮ ਸਿੰਘ, ਐਸਡੀਓ ਸੁਖਰਿਪਨ ਪਾਲ ਸਿੰਘ, ਐਸਡੀਓ ਸ਼ੁਭਮ ਸਿੰਘ, ਜੇਈ ਮਨਪ੍ਰੀਤ ਸਿੰਘ ਤੇ ਮਨਦੀਪ ਸਿੰਘ ਸ਼ਾਮਲ ਹਨ।

ਜਾਣਕਾਰੀ ਮੁਤਾਬਕ ਸੀਗਲ ਇੰਡੀਆ ਲਿਮਟਿਡ ਨੇ ਇਸ ਬਾਰੇ ਮੁੱਖ ਸਕੱਤਰ ਨੂੰ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਚਾਰ ਮੈਂਬਰੀ ਕਮੇਟੀ ਬਣਾਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਸਥਾਨਕ ਸਰਕਾਰਾਂ ਵਿਭਾਗ ਨੇ ਇਹ ਕਾਰਵਾਈ ਮੁੱਖ ਸਕੱਤਰ ਨੂੰ ਜਾਂਚ ਰਿਪੋਰਟ ਸੌਂਪਣ ਤੋਂ ਬਾਅਦ ਸ਼ੁਰੂ ਕੀਤੀ। ਮੁਅੱਤਲੀ ਦੇ ਕਾਰਨ ਹੁਕਮ ਵਿੱਚ ਨਹੀਂ ਦੱਸੇ ਗਏ ਹਨ।
ਇਹ ਵੀ ਪੜ੍ਹੋ : ਅੱਜ ਨਹੀਂ ਮਿਲੇਗਾ Online ਖਾਣਾ! Zomato, Amazon, Blinkit ਦੇ Delivery Boy ਹੜਤਾਲ ‘ਤੇ
ਦੱਸ ਦੇਈਏ ਕਿ ਸਿਰਫ਼ ਚਾਰ ਦਿਨ ਪਹਿਲਾਂ ਸਰਕਾਰ ਨੇ ਅੰਮ੍ਰਿਤਸਰ ਵਿੱਚ ਤਾਇਨਾਤ ਐਸਐਸਪੀ ਲਖਬੀਰ ਸਿੰਘ ਅਤੇ ਉਨ੍ਹਾਂ ਦੇ ਰੀਡਰ ਸੰਜੀਵ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਸੀ। ਇਹ ਮਾਮਲਾ ਵੀ ₹55 ਕਰੋੜ ਦੇ ਵਿਕਾਸ ਪ੍ਰੋਜੈਕਟ ਨਾਲ ਸਬੰਧਤ ਦੱਸਿਆ ਗਿਆ ਸੀ, ਜਿਸ ਨਾਲ ਜਾਂਚ ‘ਤੇ ਸਵਾਲ ਖੜ੍ਹੇ ਹੋਏ ਸਨ। ਲਖਬੀਰ ਸਿੰਘ ਨੂੰ ਇਸ ਸਾਲ ਅਪ੍ਰੈਲ ਵਿੱਚ ਐਸਐਸਪੀ ਵਿਜੀਲੈਂਸ ਨਿਯੁਕਤ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
























