ਪੰਜਾਬ ਸਰਕਾਰ ਵਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਐਕਸਾਈਜ਼ ਵਿਭਾਗ ਦੇ 4 ਕਰਮੀਆਂ ‘ਤੇ ਕਾਰਵਾਈ ਕੀਤੀ ਗਈ ਹੈ। ਜਾਂਚ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। 3 ਆਬਕਾਰੀ ਇੰਸਪੈਕਟਰ ਤੇ ਇੱਕ ਕਲਰਕ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਚਾਰਾਂ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਲਾਂਭੇ ਕੀਤਾ ਗਿਆ ਹੈ। ਚਾਰੇ ਕਰਮਚਾਰੀ ਲੰਬੇ ਸਮੇਂ ਤੋਂ ਗੈਰ ਹਾਜ਼ਰ ਚੱਲ ਰਹੇ ਸਨ ।
ਰਿਪੋਰਟਾਂ ਅਨੁਸਾਰ ਸਰਕਾਰ ਨੇ ਅਸਤੀਫੇ ਦੇ ਹੁਕਮ ਜਾਰੀ ਕਰ ਦਿੱਤੇ ਹਨ ਜਿਸ ਮੁਤਾਬਕ ਆਬਕਾਰੀ ਤੇ ਕਰ ਵਿਭਾਗ ਦੇ 4 ਕਰਮਚਾਰੀਆਂ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ। ਇਹ ਚਾਰੇ ਕਰਮਚਾਰੀ ਇਕ ਸਾਲ ਤੋਂ ਵਧ ਸਮੇਂ ਤੋਂ ਆਪਣੀ ਡਿਊਟੀ ਤੋਂ ਗੈਰ-ਹਾਜ਼ਰ ਪਾਏ ਗਏ। ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮਗਰੋਂ ਪੰਜਾਬ ਟੈਕਸ ਕਮਿਸ਼ਨਰ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ।ਇਨ੍ਹਾਂ ਵਿਚ 3 ਆਬਕਾਰੀ ਇੰਸਪੈਕਟਰ ਤੇ ਇੱਕ ਕਲਰਕ ਸ਼ਾਮਲ ਹੈ ਜੋ ਵਾਰ-ਵਾਰ ਨੋਟਿਸਾਂ ਦੇ ਬਾਵਜੂਦ ਆਪਣੇ ਦਫਤਰਾਂ ਦੇ ਵਿਚ ਰਿਪੋਰਟ ਕਰਨ ਵਿਚ ਅਸਫਲ ਰਹੇ ਤੇ ਡਿਊਟੀ ਤੋਂ ਗੈਰ-ਹਾਜ਼ਰ ਰਹੇ।
ਇਹ ਵੀ ਪੜ੍ਹੋ : ਪੰਜਾਬ ‘ਚ ਪਵੇਗੀ ਕੜਾਕੇ ਦੀ ਠੰਡ, ਚੱਲਣਗੀਆਂ ਤੇਜ਼ ਹਵਾਵਾਂ, ਵਿਭਾਗ ਵੱਲੋਂ ਸੀਤ ਲਹਿਰ ਦਾ ਰੈੱਡ ਅਲਰਟ ਜਾਰੀ
ਸੂਬਾ ਸਰਕਾਰ ਦਾ ਕਹਿਣਾ ਹੈ ਕਿ ਸਰਕਾਰੀ ਸੇਵਾ ਵਿਚ ਲਾਪ੍ਰਵਾਹੀ ਤੇ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜਨਤਾ ਦੀ ਸੇਵਾ ਲਈ ਨਿਯੁਕਤ ਅਧਿਕਾਰੀ ਤੇ ਕਰਮਚਾਰੀ ਜੇਕਰ ਲੰਬੇ ਸਮੇਂ ਤੱਕ ਬਿਨਾਂ ਇਜਾਜ਼ਤ ਦੇ ਗੈਰ-ਹਾਜ਼ਰ ਰਹਿੰਦੇ ਹਨ ਤਾਂ ਉੁਨ੍ਹਾਂ ਲਈ ਪ੍ਰਸ਼ਾਸਨ ਵਿਚ ਕੋਈ ਥਾਂ ਨਹੀਂ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:
























