ਪੰਜਾਬ ਪੁਲਿਸ ਵਿਚ 10,000 ਜ ਵਾਨ ਭਰਤੀ ਕੀਤੇ ਜਾਣੇ ਹਨ। ਸਰਕਾਰ ਨੇ ਪ੍ਰਸਤਾਵ ਮਨਜ਼ੂਰ ਕਰ ਲਿਆ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ। ਪੰਜਾਬ ਵਿਚ ਵਧਦੇ ਸੁਰੱਖਿਆ ਚੁਣੌਤੀਆਂ ਨੂੰ ਧਿਆਨ ਵਿਚ ਰੱਖ ਕੇ 10 ਹਜ਼ਾਰ ਜਵਾਨਾਂ ਦੀ ਭਰਤੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਐਕਸਾਈਜ਼ ਵਿਭਾਗ ਦੇ 4 ਮੁਲਾਜ਼ਮਾਂ ਦੀਆਂ ਸੇਵਾਵਾਂ ਕੀਤੀਆਂ ਖਤਮ
ਸਰਹੱਦੀ ਰਾਜ ਹੋਣ ਕਾਰਨ ਸੂਬੇ ‘ਚ ਨਿਗਰਾਨੀ ਪ੍ਰਣਾਲੀ ਹੋਰ ਮਜ਼ਬੂਤ ਕੀਤੀ ਜਾਵੇਗੀ। ਇਸ ਦੇ ਲਈ ਹੋਰ ਪਦ ਸਵੀਕਾਰ ਕੀਤੇ ਗਏ ਹਨ। ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿਚ 1600 ਅਹੁਦਿਆਂ ਲਈ ਨਿਯੁਕਤੀ ਪ੍ਰਕਿਰਿਆ ਪੂਰੀ ਕੀਤੀ ਹੈ ਤੇ ਉਨ੍ਹਾਂ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਜ਼ਾਹਿਰ ਜਿਹੀ ਗੱਲ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਹੁਣ ਨੌਕਰੀਆਂ ਮਿਲਣਗੀਆਂ।
ਵੀਡੀਓ ਲਈ ਕਲਿੱਕ ਕਰੋ -:
























