ਪਟਿਆਲਾ ਪੁਲਿਸ ਨੇ ਸੇਵਾਮੁਕਤ ਪੰਜਾਬ ਪੁਲਿਸ ਆਈਜੀ ਅਮਰ ਸਿੰਘ ਚਾਹਲ ਨਾਲ ਸਬੰਧਤ 8.1 ਕਰੋੜ ਰੁਪਏ ਦੇ ਸਾਈਬਰ ਧੋਖਾਧੜੀ ਮਾਮਲੇ ਵਿੱਚ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਮਹਾਰਾਸ਼ਟਰ ਤੋਂ ਕੁੱਲ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਅਨੁਸਾਰ, ਸਾਰੇ ਮੁਲਜ਼ਮਾਂ ਨੂੰ ਜਲਦੀ ਹੀ ਟਰਾਂਜ਼ਿਟ ਰਿਮਾਂਡ ‘ਤੇ ਪਟਿਆਲਾ ਲਿਆਂਦਾ ਜਾਵੇਗਾ।
ਪੁਲਿਸ ਅਨੁਸਾਰ, ਇਹ ਧੋਖਾਧੜੀ ਰੈਕੇਟ ਦੁਬਈ ਤੋਂ ਚਲਾਇਆ ਜਾ ਰਿਹਾ ਸੀ। ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਇੱਕ ਭਾਜਪਾ ਨੇਤਾ ਵੀ ਸ਼ਾਮਿਲ ਹੈ। ਮੁਲਜ਼ਮਾਂ ਦੀ ਪਛਾਣ ਚੰਦਰ ਕਾਂਤ, ਲਖਨ ਸ਼੍ਰੀਚੰਦ, ਸੋਮਨਾਥ, ਰਣਜੀਤ ਨੰਬਰਦਾਰ, ਪ੍ਰਤੀਕ ਉੱਤਮ, ਆਸ਼ੀਸ਼ ਕੁਮਾਰ ਅਤੇ ਮੁਹੰਮਦ ਹੰਸਰੀ ਵਜੋਂ ਹੋਈ ਹੈ। ਸਾਰੇ ਮੁਲਜ਼ਮ ਮਹਾਰਾਸ਼ਟਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਮਹਿਲਾਵਾਂ ਕਰਨਗੀਆਂ ਮੀਟਰ ਰੀਡਿੰਗ, ਵਿਭਾਗ ਨੇ ਚੁੱਕਿਆ ਵੱਡਾ ਕਦਮ, ਜਾਰੀ ਹੋਏ ਨਵੇਂ ਹੁਕਮ
ਸਾਰੇ ਮੁਲਜ਼ਮਾਂ ਦਾ ਮੁੰਬਈ ਵਿੱਚ ਡਾਕਟਰੀ ਮੁਆਇਨਾ ਕਰਵਾਇਆ ਗਿਆ ਹੈ, ਅਤੇ ਉਨ੍ਹਾਂ ਨੂੰ ਪਟਿਆਲਾ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪਟਿਆਲਾ ਲਿਆ ਕੇ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























