ਦੇਸ਼ ਦੀ ਰਾਖੀ ਕਰਦਿਆਂ ਪੰਜਾਬ ਦੇ ਇੱਕ ਹੋਰ ਫ਼ੌਜੀ ਜਵਾਨ ਦੇ ਸ਼ਹੀਦ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਸ਼੍ਰੀਨਗਰ ਦੇ ਅਨੰਤ ਨਾਗ ਵਿਖੇ ਤਾਇਨਾਤ ਅੰਮ੍ਰਿਤਸਰ ਦੇ ਰਮਦਾਸ ਨਾਲ ਸਬੰਧਿਤ ਭਾਰਤੀ ਫੌਜ ਦੇ ਜਵਾਨ ਪ੍ਰਗਟ ਸਿੰਘ ਦੀ ਡਿਊਟੀ ਦੌਰਾਨ ਅਚਾਨਕ ਦਿਹਾਂਤ ਹੋ ਗਿਆ। ਪ੍ਰਗਟ ਸਿੰਘ ਦੇ ਧਿਆਨ ਦੀ ਖਬਰ ਮਿਲਦਿਆਂ ਹੀ ਕਸਬਾ ਰਮਦਾਸ ਸਮੇਤ ਇਲਾਕੇ ਵਿੱਚ ਸੋਗ ਦੀ ਲਹਿਰ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਗਟ ਸਿੰਘ ਦਾ ਜਨਮ 28 ਅਕਤੂਬਰ 1994 ਨੂੰ ਹੋਇਆ ਸੀ ਅਤੇ ਉਹ 23 ਦਸੰਬਰ 2015 ਨੂੰ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ। ਪ੍ਰਗਟ ਸਿੰਘ ਦਾ ਮ੍ਰਿਤਕ ਸਰੀਰ ਅੱਜ ਬਾਅਦ ਦੁਪਹਿਰ ਹਵਾਈ ਜਹਾਜ਼ ਰਾਹੀ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇਗਾ। ਜਿਸ ਤੋਂ ਬਾਅਦ ਉਹਨਾਂ ਦਾ ਰਮਦਾਸ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਰੂਸੀ ਫੌਜ ‘ਚ ਜ਼ਬਰਦਸਤੀ ਭਰਤੀ ਕੀਤੇ ਜਲੰਧਰ ਦੇ ਨੌਜਵਾਨ ਦੀ ਮੌ/ਤ, ਤਾਬੂਤ ‘ਚ ਬੰਦ ਹੋ ਕੇ ਜੱਦੀ ਪਿੰਡ ਪਹੁੰਚੀ ਦੇ/ਹ
ਵੀਡੀਓ ਲਈ ਕਲਿੱਕ ਕਰੋ -:
























