ਪੰਜਾਬ ਦੇ ਤਰਨਤਾਰਨ ਦੇ ਪਿੰਡ ਵਲਟੋਹਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਗੋਲੀਆਂ ਮਾਰ ਕੇ ਸਰਪੰਚ ਦਾ ਕਤਲ ਕਰ ਦਿੱਤਾ ਗਿਆ ਹੈ। ਚੱਲਦੇ ਵਿਆਹ ਵਿਚ ਇਹ ਵਾਰਦਾਤ ਵਾਪਰੀ ਹੈ। ਹਮਲਾਵਰਾਂ ਵੱਲੋਂ ਬੇਖੌਫ ਹੋ ਕੇ ਸਰਪੰਚ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਜਿਸ ਵਿਚ ਸਰਪੰਚ ਗੰਭੀਰ ਤੌਰ ‘ਤੇ ਜਖਮੀ ਹੋ ਗਿਆ ਤੇ ਸਰਪੰਚ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਮ੍ਰਿਤਕ ਦੀ ਪਛਾਣ ਜਰਮਲ ਸਿੰਘ ਵਜੋਂ ਹੋਈ ਹੈ ਤੇ ਉਹ ਕਿਸੇ ਰਿਸ਼ਤੇਦਾਰ ਦੇ ਵਿਆਹ ‘ਤੇ ਆਇਆ ਹੋਇਆ ਸੀ। ਸਰਪੰਚ ਦਾ ਕਤਲ ਕਿਉਂ ਕੀਤਾ ਗਿਆ, ਅਜੇ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ। ਪੁਲਿਸ ਘਟਨਾ ਵਾਲੀ ਥਾਂ ‘ਤੇ ਪਹੁੰਚ ਗਈ ਹੈ ਤੇ ਉਨ੍ਹਾਂ ਵੱਲੋਂ ਡੂੰਘਾਈ ਨਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਅਦਾਲਤ ਨੇ ਪਿਤਾ ਦੇ ਕ.ਤ/ਲ ਮਾਮਲੇ ‘ਚ ਬਰੀ ਕੀਤੀ 19 ਸਾਲਾ ਧੀ, ਬੇਗੁਨਾਹ ਨੇ 2 ਸਾਲ ਕੱਟੀ ਜੇਲ੍ਹ
ਦੱਸਿਆ ਜਾ ਰਿਹਾ ਹੈ ਕਿ ਵਿਆਹ ਵਿਚ ਵੱਡੀ ਗਿਣਤੀ ਵਿਚ ਲੋਕ ਪਹੁੰਚੇ ਹੋਏ ਸਨ ਤੇ ਸਾਰੇ ਲੋਕ ਵਿਆਹ ਦਾ ਆਨੰਦ ਮਾਣ ਰਹੇ ਸਨ ਕਿ ਅਚਾਨਕ ਗੋਲੀਆਂ ਮਾਰ ਕੇ ਸਰਪੰਚ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਹਮਲਾਵਰਾਂ ਨੇ ਤਾਬੜਤੋੜ ਗੋਲੀਆਂ ਚਲਾਈਆਂ।
ਵੀਡੀਓ ਲਈ ਕਲਿੱਕ ਕਰੋ -:
























