ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਇਹ ਮੀਟਿੰਗ ਹੋਵੇਗੀ ਜਿਸ ਦੌਰਾਨ ਸੂਬੇ ਦੇ ਸਾਰੇ ਮੰਤਰੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹਿਣਗੇ। ਮੀਟਿੰਗ ਅੱਜ ਦੁਪਹਿਰ 4 ਵਜੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਹੋਵੇਗੀ ਜਿਥੇ ਕਈ ਫੈਸਲਿਆਂ ‘ਤੇ ਮੰਥਨ ਹੋਵੇਗਾ।
ਇਹ ਵੀ ਪੜ੍ਹੋ : ਰੂਪਨਗਰ : ਜਿੰਮ ‘ਚ ਵਰਕਾਊਟ ਦੌਰਾਨ 21 ਸਾਲਾ ਮੁੰਡੇ ਦੇ ਨਿਕਲੇ ਸਾ/ਹ, IIT ਦਾ ਸਟੂਡੈਂਟ ਸੀ ਆਦਿਤਿਆ
ਇਸ ਮੀਟਿੰਗ ਦੌਰਾਨ ਸੂਬੇ ਨਾਲ ਸਬੰਧਤ ਕਈ ਮਹੱਤਵਪੂਰਨ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੀ ਜਾਵੇਗੀ ਅਤੇ ਅਹਿਮ ਫ਼ੈਸਲਿਆਂ ‘ਤੇ ਮੋਹਰ ਲੱਗਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ। ਹਾਲਾਂਕਿ ਜਿਸ ਤਰ੍ਹਾਂ ਸਾਰੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਰਹੀਆਂ ਹਨ। ਵਪਾਰੀਆਂ ਤੇ ਕਿਸਾਨਾਂ ਨੂੰ ਲੈ ਕੇ ਸੀਐੱਮ ਮਾਨ ਵੱਲੋਂ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:
























