ਅੱਜ ਸਵੇਰੇ ਮਾਛੀਵਾੜਾ ਦੇ ਪਿੰਡ ਭੱਟੀਆਂ ਵਿੱਚ ਇੱਕ ਫੈਕਟਰੀ ਵਿੱਚ ਇੱਕ ਟਰੱਕ ਦੇ ਕੈਬਿਨ ਵਿੱਚੋਂ ਦੋ ਨੌਜਵਾਨਾਂ ਦੀਆਂ ਲਾਸ਼ਾਂ ਵਿੱਚ ਮਿਲੀਆਂ। ਲਾਸ਼ਾਂ ਦੇ ਨੇੜੇ ਇੱਕ ਕੋਲੇ ਦੀ ਅੰਗੀਠੀ ਮਿਲੀ, ਜਿਸ ਦੀ ਗੈਸ ਨਾਲ ਉਨ੍ਹਾਂ ਨੂੰ ਉਲਟੀ ਵੀ ਆਈ ਪਰ ਗੈਸ ਇੰਨੀ ਜ਼ਹਿਰੀਲੀ ਸੀ ਕਿ ਉਨ੍ਹਾਂ ਨੂੰ ਦਰਵਾਜ਼ਾ ਖੋਲ੍ਹਣ ਦਾ ਮੌਕਾ ਵੀ ਨਹੀਂ ਮਿਲਿਆ।
ਸ਼ੱਕ ਹੈ ਕਿ ਉਨ੍ਹਾਂ ਨੇ ਠੰਡ ਤੋਂ ਬਚਣ ਲਈ ਕੋਲੇ ਦਾ ਅੰਗੀਠੀ ਬਾਲੀ ਹੋਈ ਸੀ ਜਿਸ ਦ ਗੈਸ ਨਾਲ ਦਮ ਘੁਟਣ ਕਰਕੇ ਉਨ੍ਹਾਂ ਦ ਮੌਤ ਹੋ ਗਈ। ਫੈਕਟਰੀ ਦੇ ਸਕਿਓਰਿਟੀ ਸੁਪਰਵਾਈਜ਼ਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਟਰੱਕ 5 ਜਨਵਰੀ ਨੂੰ ਰਿਫਾਇੰਡ ਤੇਲ ਲੈਣ ਲਈ ਫੈਕਟਰੀ ਵਿੱਚ ਪਹੁੰਚਿਆ ਸੀ। ਡਰਾਈਵਰ ਦਾ ਨਾਮ ਛੋਟੂ ਹੈ, ਜੋ ਕਿ ਪਿੰਡ ਡੂੰਗਰਾਂਵਾਲਾ, ਤਹਿਸੀਲ ਖੇੜਾਗੜ੍ਹ (ਯੂਪੀ) ਦਾ ਰਹਿਣ ਵਾਲਾ ਹੈ ਅਤੇ ਉਸਦੇ ਸਾਥੀ ਦਾ ਨਾਮ ਸ਼੍ਰੀ ਭਗਵਾਨ ਹੈ, ਜੋ ਕਿ ਪਿੰਡ ਮਹਿਤਾ, ਜ਼ਿਲ੍ਹਾ ਭਰਤਪੁਰ (ਰਾਜਸਥਾਨ) ਦਾ ਰਹਿਣ ਵਾਲਾ ਹੈ। ਦੋਵੇਂ ਫੁੱਫੜ-ਭਤੀਜਾ ਹਨ।
ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੇ ਪੁਲਿਸ ਸਟੇਸ਼ਨ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ ਫੈਕਟਰੀ ਪ੍ਰਬੰਧਕਾਂ ਮੁਤਾਬਕ ਦੋਵੇਂ ਨੌਜਵਾਨ ਰਾਤ ਦੇ ਖਾਣੇ ਤੋਂ ਬਾਅਦ ਟਰੱਕ ਦੇ ਕੈਬਿਨ ਵਿੱਚ ਸੌਂ ਰਹੇ ਸਨ ਅਤੇ ਠੰਡ ਤੋਂ ਆਪਣੇ ਆਪ ਨੂੰ ਬਚਾਉਣ ਲਈ ਕੋਲੇ ਦੀ ਅੰਗੀਠੀ ਬਾਲੀ ਹੋਈ ਸੀ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਕੋਲੇ ਦੀ ਅੰਗੀਠੀ ਵਿੱਚੋਂ ਗੈਸ ਨਿਕਲਣ ਕਾਰਨ ਉਨ੍ਹਾਂ ਦੀ ਮੌਤ ਦਮ ਘੁੱਟਣ ਨਾਲ ਹੋਈ। ਸਟੇਸ਼ਨ ਮੁਖੀ ਮੁਤਾਬਕ ਮਾਮਲੇ ਦੀ ਜਾਂਚ ਕਰਨ ਅਤੇ ਮੌਤ ਦੇ ਸਹੀ ਕਾਰਨ ਦਾ ਪਤਾ ਲਗਾਉਣ ਲਈ ਇੱਕ ਫੋਰੈਂਸਿਕ ਟੀਮ ਬੁਲਾਈ ਗਈ ਹੈ। ਪੁਲਿਸ ਨੇ ਕਿਹਾ ਕਿ ਦੋਵਾਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦੇਵੇਗੀ, ਜਿਸ ਤੋਂ ਬਾਅਦ ਮੌਤ ਦੇ ਕਾਰਨ ਦਾ ਪਤਾ ਲਗਾਇਆ ਜਾਵੇਗਾ।
ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਰੱਖਿਆ ਝੱਜਰ-ਬਚੌਲੀ ਸੈਂਚੁਰੀ ਦਾ ਨਾਂਅ
ਸ਼੍ਰੀ ਭਗਵਾਨ ਦਾ ਵਿਆਹ ਡੇਢ ਸਾਲ ਪਹਿਲਾਂ ਹੋਇਆ ਸੀ। ਪਤੀ ਦੀ ਮੌਤ ਦੀ ਖ਼ਬਰ ਸੁਣ ਕੇ ਪਤਨੀ ਦ ਰੋ-ਰੋ ਬੁਰਾ ਹਾਲ ਹੋ ਗਿਆ। ਦੂਜਾ ਮ੍ਰਿਤਕ ਡਰਾਈਵਰ ਛੋਟੀ ਪਰਿਵਾਰ ਦਾ ਇਕੱਲਾ ਕਮਾਉਣ ਵਾਲਾ ਸੀ ਕਿਉਂਕਿ ਉਸ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ ਅਤੇ ਪਰਿਵਾਰ ਵਿਚ ਉਸ ਦੀ ਪਤਨੀ ਤੇ ਦੋ ਛੋਟੇ ਬੱਚੇ ਸਨ। ਇਹ ਵੀ ਦੱਸਿਆ ਗਿਆ ਹੈ ਕਿ ਉਸ ਦਾ ਇੱਕ ਭਰਾ ਹੈ ਜੋਕਿ ਅੰਨ੍ਹਾ ਹੈ। ਛੋਟੂ ਦੀ ਕਮਾਈ ਨਾਲ ਹੀ ਪਰਿਵਾਰ ਦਾ ਗੁਜਾਰਾ ਹੁੰਦਾ ਸੀ। ਉਸ ਦੀ ਮੌਤ ਨਾਲ ਪਰਿਵਾਰ ‘ਤੇ ਦੁੱਖਾਂ ਦ ਪਹਾੜ ਟੁੱਟ ਪਿਆ।
ਵੀਡੀਓ ਲਈ ਕਲਿੱਕ ਕਰੋ -:
























