ਅੰਮ੍ਰਿਤਸਰ ਵਿੱਚ ਦਿਨ-ਦਿਹਾੜੇ ਹੋਏ ਹਮਲੇ ਦਾ ਇੱਕ ਸਨਸਨੀਖੇਜ਼ ਵੀਡੀਓ ਸਾਹਮਣੇ ਆਇਆ ਹੈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਹੈ। ਵਾਇਰਲ ਵੀਡੀਓ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਕੁਝ ਨੌਜਵਾਨ ਕਾਲੀ ਗੱਡੀ ਵਿਚ ਸਵਾਰ ਹੋ ਕੇ ਆਉਂਦੇ ਹਨ ਤੇ ਆਉਂਦੇ ਹੀ ਸੜਕ ‘ਤੇ ਜਾ ਰਹੇ ਇੱਕ ਬਾਈਕ ਸਵਾਰ ਸੁਨਿਆਰੇ ‘ਤੇ ਹਮਲਾ ਕਰ ਦਿੰਦੇ ਹਨ। ਟੱਕਰ ਲੱਗਦੇ ਹੀ ਬਾਈਕ ਸਵਾਰ ‘ਤੇ ਹਮਲਾ ਕਰ ਦਿੰਦੇ ਹਨ। ਟੱਕਰ ਲੱਗਦੇ ਹੀ ਬਾਈਕ ਸਵਾਰ ਬੁਰੀ ਤਰ੍ਹਾਂ ਸੜਕ ‘ਤੇ ਡਿੱਗ ਜਾਂਦ ਹੈ ਤੇ ਹਮਲਾਵਰ ਹਥਿਆਰ ਲੈ ਕੇ ਪੀੜਤ ਦੇ ਪਿੱਛੇ ਦੌੜਦੇ ਹੋਏ ਨਜਰ ਆਉਂਦੇ ਹਨ।
ਰਿਪੋਰਟਾਂ ਮੁਤਾਬਕ ਇਹ ਘਟਨਾ ਅੰਮ੍ਰਿਤਸਰ ਦੇ ਨਿਊ ਫਲਾਵਰ ਸਕੂਲ ਦੇ ਨੇੜੇ ਵਾਪਰੀ। ਵੀਡੀਓ ਵਿੱਚ ਪੂਰੇ ਹਮਲੇ ਦੀ ਵਾਰਦਾਤ ਕੈਦ ਹੋ ਗਈ ਹੈ, ਜਿਸ ਵਿਚ ਹਮਲਾਵਰਾਂ ਦੀਆਂ ਬੇਖੌਫ ਹਰਕਤਾਂ ਸਾਫ ਨਜਰ ਆ ਰਹੀਆਂ ਹਨ। ਪੀੜਤ ਸੁਨਿਆਰਾ ਮੁਖਤਿਆਰ ਸਿੰਘ ਅੰਤਰਜਾਮੀ ਕਾਲੋਨੀ ਦੀ ਰਹਿਣ ਵਾਲਾ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਹਮਲਾ ਕਰ ਕੇ 425 ਗ੍ਰਾਮ ਸੋਨਾ ਵੀ ਲੁੱਟ ਕੇ ਲੈ ਗਏ।
ਪੀੜਤ ਦੇ ਰਿਸ਼ਤੇਦਾਰ ਸਾਹਿਬ ਸਿੰਘ ਨੇ ਦੱਸਿਆ ਕਿ ਇਸ ਹਮਲੇ ਦੇ ਪਿੱਛੇ ਫਿਰੌਤੀ ਦ ਮੰਗ ਦਾ ਮਾਮਲਾ ਹੈ। ਕੁਝ ਦਿਨ ਪਹਿਲਾਂ ਉਸ ਤੋਂ ਫਿਰੌਤੀ ਮੰਗੀ ਗਈ ਸੀ। ਜਦੋਂ ਫਿਰੌਤੀ ਦ ਰਕਮ ਨਹੀਂ ਦਿੱਤੀ ਗਈ ਤਾਂ ਦੋਸ਼ੀਆਂ ਨੇ ਸ਼ਰੇਆਮ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਉਸ ਕੋਲੋਂ ਸੋਨੇ ਦਾ ਸਾਮਾਨ ਵੀ ਲੁੱਟ ਲਿਆ।
ਘਟਨਾ ਤੋਂ ਬਾਅਦ ਜ਼ਖਮੀ ਪੀੜਤ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਇਸ ਘਟਨਾ ਨਾਲ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਦਿਨ-ਦਿਹਾੜੇ ਅਜਿਹੀਆਂ ਘਟਨਾਵਾਂ ਪੁਲਿਸ ਦੀ ਕਾਰਜਪ੍ਰਣਾਲੀ ‘ਤੇ ਸਵਾਲ ਖੜ੍ਹੇ ਕਰਦੀਆਂ ਹਨ।

ਇਸ ਘਟਨਾ ਬਾਰੇ ਬੀ-ਡਵੀਜ਼ਨ ਦੇ ਐਸਐਚਓ ਬਲਜਿੰਦਰ ਸਿੰਘ ਔਲਖ ਨੇ ਦੱਸਿਆ ਕਿ ਮੁਖਤਿਆਰ ਸਿੰਘ ਟਾਲੀ ਵਾਲੇ ਬਾਜ਼ਾਰ ਵਿੱਚ ਸੁਨਿਆਰੇ ਦਾ ਕੰਮ ਕਰਦਾ ਹੈ। ਕੁਝ ਦਿਨ ਪਹਿਲਾਂ ਉਸਦਾ ਬਾਜ਼ਾਰ ਵਿੱਚ ਕਿਸੇ ਨਾਲ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਕਾਰ ਸਮਝੌਤਾ ਹੋ ਗਿਆ ਸੀ।
ਇਸ ਦੁਸ਼ਮਣੀ ਕਾਰਨ ਦੂਜੀ ਧਿਰ ਨੇ ਰੰਜਿਸ਼ ਰੱਖਦਿਆਂ ਅੱਜ ਮੁਖਤਿਆਰ ਸਿੰਘ ‘ਤੇ ਉਸ ਸਮੇਂ ਹਮਲਾ ਕੀਤਾ ਜਦੋਂ ਉਹ ਬੁਲੇਟ ਮੋਟਰਸਾਈਕਲ ‘ਤੇ ਸਵਾਰ ਸੀ। ਦੋਸ਼ੀਆਂ ਨੇ ਉਸ ਨੂੰ ਕਾਲੇ ਰੰਗ ਦੀ ਕਾਰ ਨਾਲ ਟੱਕਰ ਮਾਰੀ ਅਤੇ ਫਿਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ : ਖਰੜ SDM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮਚੀ ਹਫੜਾ-ਦਫੜੀ
ਹਮਲੇ ਵਿੱਚ ਮੁਖਤਿਆਰ ਸਿੰਘ ਗੰਭੀਰ ਜ਼ਖਮੀ ਹੋ ਗਿਆ ਹੈ ਅਤੇ ਉਸਨੂੰ ਇਲਾਜ ਲਈ ਗੁਰੂ ਰਾਮਦਾਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਸਦਾ ਬਿਆਨ ਦਰਜ ਕੀਤਾ ਜਾਵੇਗਾ ਅਤੇ ਸਾਰੀਆਂ ਜ਼ਰੂਰੀ ਕਾਨੂੰਨੀ ਕਾਰਵਾਈਆਂ ਕੀਤੀਆਂ ਜਾਣਗੀਆਂ, ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























