ਮੁੱਖ ਮੰਤਰੀ ਭਗਵੰਤ ਮਾਨ ਅੱਜ ਅਤੇ ਕੱਲ੍ਹ (10-11 ਜਨਵਰੀ) ਜਲੰਧਰ ਦਾ ਦੌਰਾ ਕਰਨਗੇ। ਦੋਵਾਂ ਵੱਲੋਂ ਸ਼ਹਿਰ ਵਿੱਚ ਕਈ ਪ੍ਰਾਜੈਕਟ ਦਾ ਉਦਘਾਟਨ ਕਰਨ ਅਤੇ ਨਗਰ ਨਿਗਮ ਦੇ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਉਮੀਦ ਹੈ। ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਦੇ ਦੌਰੇ ਸਬੰਧੀ ਜਾਣਕਾਰੀ ਜਾਰੀ ਕੀਤੀ ਗਈ ਹੈ।
ਹਾਲਾਂਕਿ, ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਮੁੱਖ ਮੰਤਰੀ ਕਿਹੜੇ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ ਜਾਂ ਉਹ ਕਿੱਥੇ ਜਨਤਕ ਰੈਲੀਆਂ ਕਰਨਗੇ। ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ, ਜਲੰਧਰ ਨਗਰ ਨਿਗਮ ਨੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰਨ ਦਾ ਸਰਕੂਲਰ ਜਾਰੀ ਕੀਤਾ ਹੈ।

ਜਲੰਧਰ ਨਗਰ ਨਿਗਮ ਵੱਲੋਂ ਜਾਰੀ ਹੁਕਮਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ 10-11 ਜਨਵਰੀ, 2026 ਨੂੰ ਜਲੰਧਰ ਸ਼ਹਿਰ ਦਾ ਦੌਰਾ ਕਰਨਗੇ। ਇਸ ਦੇ ਮੱਦੇਨਜ਼ਰ ਨਗਰ ਨਿਗਮ ਪ੍ਰਸ਼ਾਸਨ ਨੇ ਸਾਵਧਾਨੀ ਵਜੋਂ ਕਦਮ ਚੁੱਕੇ ਹਨ।
ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਨਗਰ ਨਿਗਮ ਦੇ ਸਾਰੇ ਅਧਿਕਾਰੀ ਅਤੇ ਕਰਮਚਾਰੀ ਅੱਜ ਅਤੇ ਕੱਲ੍ਹ ਸਟੇਸ਼ਨ ਨਹੀਂ ਛੱਡਣਗੇ। ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਫੈਸਲਾ ਮੁੱਖ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ ਸੁਚਾਰੂ ਪ੍ਰਸ਼ਾਸਕੀ ਕਾਰਜਾਂ ਨੂੰ ਬਣਾਈ ਰੱਖਣ ਲਈ ਲਿਆ ਗਿਆ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਦਿਨ-ਦਿਹਾੜੇ ਸੁਨਿਆਰੇ ‘ਤੇ ਹਮਲਾ, ਹਮਲਾਵਰ 425 ਗ੍ਰਾਮ ਸੋਨਾ ਲੁੱਟ ਕੇ ਹੋਏ ਫਰਾਰ
ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਦੋ ਦਿਨਾਂ ਵਿੱਚ ਜਲੰਧਰ ਦਾ ਇਹ ਦੂਜਾ ਦੌਰਾ ਹੈ। ਇਸ ਤੋਂ ਪਹਿਲਾਂ, ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ 8 ਜਨਵਰੀ ਨੂੰ ਨਸ਼ਿਆਂ ਵਿਰੁੱਧ ਜੰਗ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਸੀ। ਦੋਵਾਂ ਆਗੂਆਂ ਨੇ ਲਵਲੀ ਯੂਨੀਵਰਸਿਟੀ ਦਾ ਦੌਰਾ ਕੀਤਾ ਅਤੇ ਪੰਜਾਬ ਦੇ ਲੋਕਾਂ ਨੂੰ ਹੁਣ ਤੱਕ ਨਸ਼ਿਆਂ ਵਿਰੁੱਧ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦਿੱਤੀ।
ਵੀਡੀਓ ਲਈ ਕਲਿੱਕ ਕਰੋ -:
























