ਦਿੱਲੀ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਦੀ ਵਿਧਾਇਕ ਤੇ ਸਾਬਕਾ ਸੀਐੱਮ ਆਤਿਸ਼ੀ ਨੂੰ ਲੈ ਕੇ ਸਿੱਖ ਗੁਰੂਆਂ ਦੇ ਅਪਮਾਨ ਦਾ ਦੋਸ਼ ਸਾਹਮਣੇ ਆਉਣ ਦੇ ਬਾਅਦ ਸਿਆਸਤ ਗਰਮਾ ਗਈ ਹੈ।ਦਿੱਲੀ ਦੀ ਸਾਬਕਾ CM ਆਤਿਸ਼ੀ ਖਿਲਾਫ਼ ਪਟਿਆਲਾ ‘ਚ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਦੀ ਅਗਵਾਈ ‘ਚ DC ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿਚ ਜ਼ਿਲ੍ਹੇ ਦੇ ਸਮੂਹ ਅਕਾਲੀ ਹਲਕਾ ਇੰਚਾਰਜ ਤੇ ਵਰਕਰ ਮੌਜੂਦ ਰਹੇ ਤੇ ਉਨ੍ਹਾਂ ਵੱਲੋਂ ਆਤਿਸ਼ੀ ਖਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ। ਅਕਾਲੀ ਦਲ ਦੇ ਵਫ਼ਦਾਂ ਨੇ ਸਾਰੇ ਜ਼ਿਲ੍ਹਿਆਂ ਵਿਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਵੀ ਸੌਂਪੇ ਜਿਸ ਵਿਚ ਉਨ੍ਹਾਂ ਨੇ ਅਪੀਲ ਕੀਤੀ ਕਿ ਪੰਜਾਬ ਦੇ ਰਾਜਪਾਲ ਅਤੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਤੁਰੰਤ ਆਤਿਸ਼ੀ ਮਾਰਲੇਨਾ ਖ਼ਿਲਾਫ਼ ਕਾਰਵਾਈ ਕਰਨ। ਅਕਾਲੀ ਵਰਕਰਾਂ ਦਾ ਕਹਿਣਾ ਹੈ ਕਿ ” ਲੋਕਾਂ ‘ਚ ਬਹੁਤ ਰੋਸ ਹੈ , ਇਸ ਗੱਲ ਉੱਪਰ ਪਰਚਾ ਹੋਣਾ ਚਾਹੀਦਾ ਹੈ।
ਇਹ ਵੀ ਪੜ੍ਹੋ :ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, SSP ਬਠਿੰਡਾ ਸਣੇ 22 IPS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
ਮੰਗ ਪੱਤਰ ਵਿਚ ਕਿਹਾ ਗਿਆ ਕਿ ਹਾਲ ਹੀ ਵਿਚ ਸਿੱਖ ਗੁਰੂ ਸਾਹਿਬਾਨ, ਸਿੱਖ ਆਗੂਆਂ ਤੇ ਸਿੱਖ ਸੰਸਥਾਵਾਂ ਖ਼ਿਲਾਫ਼ ਵੀ ਇਤਰਾਜ਼ਯੋਗ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀਆਂ ਗਈਆਂ, ਜਿਨ੍ਹਾਂ ਦਾ ਮਕਸਦ ਸਮਾਜ ਵਿਚ ਤਣਾਅ ਪੈਦਾ ਕਰਨਾ ਹੈ ਅਤੇ ਇਸ ਨਾਲ ਸੂਬੇ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ ਨਾਲ ਹੀ ਕਿਹਾ ਗਿਆ ਕਿ ਸੋਸ਼ਲ ਮੀਡੀਆ ਤੋਂ ਅਜਿਹੇ ਸਾਰੇ ਵੀਡੀਓ ਕਲਿੱਪ ਹਟਾਏ ਜਾਣ।
ਵੀਡੀਓ ਲਈ ਕਲਿੱਕ ਕਰੋ -:
























