ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਨੂੰ ਲੈ ਕੇ ਨਵਾਂ ਅਲਰਟ ਜਾਰੀ ਕੀਤਾ ਗਿਆ ਹੈ। IMD ਵੱਲੋਂ ਹੁਣੇ ਜਿਹੇ ਮੀਂਹ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਨੇ ਆਉਂਦੇ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਧੁੰਦ ਤੇ ਸੀਤ ਲਹਿਰ ਨੂੰ ਲੈ ਕੇ ਵੀ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। 13 ਤੇ 14 ਜਨਵਰੀ ਨੂੰ ਧੁੰਦ ਜ਼ਿਆਦਾ ਰਹੇਗੀ। ਇਹ ਵੀ ਅਨੁਮਾਨ ਹੈ ਕਿ ਕੁਝ ਜ਼ਿਲ੍ਹਿਆਂ ਵਿਚ ਹਲਕਾ ਬੂੰਦਬਾਦੀ ਪੈ ਸਕਦੀ ਹੈ। ਜੇਕਰ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਹੁਸ਼ਿਆਰਪੁਰ ਵਿਚ ਸੂਬੇ ਦਾ ਸਭ ਤੋਂ ਘੱਟੋ-ਘੱਟ ਤਾਪਮਾਨ 1.1 ਸੈਲਸੀਅਸ ਦਰਜ ਕੀਤਾ ਗਿਆ। ਆਉਂਦੇ ਦਿਨਾਂ ਵਿਚਾਲੇ ਤਾਪਮਾਨ ਵਿਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ।
14 ਜਨਵਰੀ ਤੱਕ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਧੁੰਦ ਤੇ ਸੀਤ ਲਹਿਰ ਦਾ ਯੈਲੋ ਅਲਰਟ ਐਲਾਨਿਆ ਗਿਆ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜਪੁਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ ਤੇ ਮਾਲੇਰਕੋਟਲਾ ਵਿਚ ਸੰਘਣੀ ਧੁੰਦ ਦੀ ਸੰਭਾਵਨਾ ਹੈ ਜਦੋਂ ਕਿ ਗੁਰਦਾਸਪੁਰ, ਅੰਮ੍ਰਿਤਸਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ ਤੇ ਪਟਿਆਲਾ ਵਿਚ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ‘ਬਿਨਾਂ CM ਚਿਹਰੇ ਤੋਂ ਚੋਣ ਲੜੇਗੀ ਕਾਂਗਰਸ’-2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ
14 ਤੇ 15 ਜਨਵਰੀ ਨੂੰ ਦੱਖਣੀ ਤੇ ਪੱਛਮੀ ਪੰਜਾਬ ਦੇ ਕੁਝ ਜਿਲ੍ਹਿਆਂ ਵਿਚ ਮੌਸਮ ਸਾਧਾਰਨ ਰਹਿਣ ਦੀ ਸੰਭਾਵਨਾ ਹੈ ਪਰ ਕੇਂਦਰੀ ਤੇ ਪੂਰਬੀ ਪੰਜਾਬ ਵਿਚ ਸਵੇਰ ਸਮੇਂ ਸੰਘਣੀ ਧੁੰਦ ਰਹੇਗੀ। ਇਸ ਦੌਰਾਨ ਵਿਜ਼ੀਬਿਲਟੀ ਘਟਣ ਕਾਰਨ ਆਵਾਜਾਈ ਉਤੇ ਅਸਰ ਪੈ ਸਕਦਾ ਹੈ। ਫਿਲਹਾਲ ਕੰਬਣੀ ਛਿੜਨ ਵਾਲੀਆਂ ਰਾਤਾਂ ਤੇ ਸਵੇਰੇ ਸੰਘਣੀ ਧੁੰਦ ਵਿਚ ਕੰਮਾਂ ‘ਤੇ ਜਾਣ ਵਾਲੇ ਲੋਕਾਂ ਦਾ ਹਾਲ ਬੇਹਾਲ ਹੈ ਤੇ ਆਉਂਦੇ ਦਿਨਾਂ ਵਿਚ ਵੀ ਤਾਪਮਾਨ ਵਿਚ ਗਿਰਾਵਟ ਹੋਣ ਦੇ ਆਸਾਰ ਹਨ।
ਵੀਡੀਓ ਲਈ ਕਲਿੱਕ ਕਰੋ -:
























