ਆਮ ਆਦਮੀ ਪਾਰਟੀ ਦੇ ਸਰਪੰਚ ਦੇ ਕਤਲਕਾਂਡ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ਵਿਚ ਪੁਲਿਸ ਨੇ 2 ਸ਼ੂਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਸਰਪੰਚ ਜਰਮਲ ਸਿੰਘ ਦੇ ਕਤਲ ਮਾਮਲੇ ਵਿਚ ਪੁਲਿਸ ਨੇ ਛੱਤੀਸਗੜ੍ਹ ਦੇ ਰਾਏਪੁਰ ਤੋਂ ਗ੍ਰਿਫਤਾਰ ਕੀਤਾ ਹੈ।
ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਵੀ ਹੋ ਚੁੱਕੀ ਹੈ। ਦੋਵੇਂ ਹੀ ਤਰਨਤਾਰਨ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਉਨ੍ਹਾਂ ਨੇ ਵਿਦੇਸ਼ ਬੈਠੇ ਬਦਮਾਸ਼ ਦੇ ਇਸ਼ਾਰੇ ‘ਤੇ ਇਸ ਕਤਲ ਕਾਂਡ ਨੂੰ ਅੰਜਾਮ ਦਿੱਤਾ ਸੀ। ਜਾਂਚ ਦੌਰਾਨ ਮੁਲਜ਼ਮਾਂ ਦੀ ਲੋਕੇਸ਼ਨ ਪੁਲਿਸ ਵੱਲੋਂ ਟਰੇਸ ਕੀਤੀ ਗਈ ਸੀ, ਜਿਸ ਤੋਂ ਬਾਅਦ ਪੁਲਿਸ ਨੇ ਛਾਪੇਮਾਰੀ ਕਰਕੇ ਇਨ੍ਹਾਂ ਨੂੰ ਫੜ ਲਿਆ। ਪੁਲਿਸ ਸੂਤਰਾਂ ਅਨੁਸਾਰ, ਦੋਵੇਂ ਸ਼ੂਟਰਾਂ ਦੀ ਪਛਾਣ ਸੁਖਰਾਜ ਤੇ ਕਰਮਵੀਰ ਸਿੰਘ ਵੱਜੋਂ ਹੋਈ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਰਾਏਪੁਰ ਦੀ ਅਦਾਲਤ ਵਿਚ ਪੇਸ਼ ਕੀਤਾ ਤੇ ਟਰਾਂਜਿਟ ਰਿਮਾਂਡ ਹਾਸਲ ਕੀਤਾ ਹੈ।
ਇਹ ਵੀ ਪੜ੍ਹੋ : ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਗੋ.ਲੀ/ਆਂ ਮਾ/ਰ ਕੇ ਕ.ਤ/ਲ, ਵਾ.ਰ.ਦਾ/ਤ ਨੂੰ ਅੰਜਾਮ ਦੇਣ ਮਗਰੋਂ ਹ.ਮ/ਲਾ/ਵਰ ਹੋਏ ਫਰਾਰ
ਦੱਸ ਦਈਏ ਕਿ ਬੀਤੀ 4 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਇੱਕ ਵਿਆਹ ਸਮਾਗਮ ‘ਚ ਸਰਪੰਚ ਜਰਮਲ ਸਿੰਘ ਨੂੰ ਸਿਰ ‘ਚ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ। ਸੀਸੀਟੀਵੀ ਵਿਚ ਹਮਲਾਵਰ ਹੁੱਡੀਆਂ ਪਾਏ ਹੋਏ ਨਜ਼ਰ ਆਏ ਸਨ। ਉਨ੍ਹਾਂ ਨੇ ਉਦੋਂ ਸਰਪੰਚ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ ਸੀ, ਜਦੋਂ ਉਹ ਖਾਣਾ ਖਾ ਰਿਹਾ ਸੀ। ਇਸ ਤੋਂ ਪਹਿਲਾਂ ਪੁਲਿਸ ਵੱਲੋਂ ਇਨ੍ਹਾਂ ਦੋਵਾਂ ਮੁਲਜ਼ਮਾਂ ਦੀ ਮਦਦ ਕਰਨ ਵਾਲੇ ਇਕ ਹੋਰ ਸਹਿਯੋਗੀ ਨੂੰ ਵੀ ਪੁਲਿਸ ਮੁਕਾਬਲੇ ਦੌਰਾਨ ਮਾਰ ਗਿਰਾ ਦਿੱਤਾ ਗਿਆ ਸੀ।
AAP ਸਰਪੰਚ ਦੇ ਕਤਲ ਮਾਮਲੇ ਵਿਚ DGP ਗੌਰਵ ਯਾਦਵ ਨੇ ਪ੍ਰੈੱਸ ਕਾਨਫਰੰਸ ਦੌਰਾਨ ਵੱਡੇ ਖੁਲਾਸੇ ਕੀਤੇ । ਉਨ੍ਹਾਂ ਦੱਸਿਆ ਕਿ ਮਾਮਲੇ ‘ਚ ਹੁਣ ਤੱਕ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਵਿਦੇਸ਼ ‘ਚ ਬੈਠੇ ਹੈਂਡਲਰਾਂ ਨੇ ਵਾਰਦਾਤ ਕਰਵਾਈ ਹੈ।ਬੀਤੇ ਦਿਨੀਂ ਛੱਤੀਸਗੜ੍ਹ ਤੋਂ 2 ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਮੋਹਾਲੀ ਤੋਂ 2 ਤੇ ਤਰਨਤਾਰਨ ਤੋਂ 3 ਮੁਲਜ਼ਮਾਂ ਨੂੰ ਕਾਬੂ ਕੀਤਾ ਜਾ ਚੁੱਕਾ ਹੈ।
ਵੀਡੀਓ ਲਈ ਕਲਿੱਕ ਕਰੋ -:
























