ਮੁਅੱਤਲ DIG ਹਰਚਰਨ ਸਿੰਘ ਭੁੱਲਰ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਭੁੱਲਰ ਨੇ ਹਾਈਕੋਰਟ ਵਿਚ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਵਾਲੀ ਪਟੀਸ਼ਨ ਵਾਪਸ ਲੈ ਲਈ ਹੈ। ਸੁਣਵਾਈ ਹੋਣ ਤੋਂ ਪਹਿਲਾਂ ਹੀ DIG ਨੇ ਇਹ ਪਟੀਸ਼ਨ ਵਾਪਸ ਲਈ ਹੈ।
ਦੱਸ ਦੇਈਏ ਕਿ ਸੀਬੀਆਈ ਵੱਲੋਂ DIG ਭੁੱਲਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਤੇ ਹੁਣ ਇਸ ਮਾਮਲੇ ਵਿਚ ਸੁਣਵਾਈ ਹੋਣ ਤੋਂ ਪਹਿਲਾਂ ਹੀ ਭੁੱਲਰ ਨੇ ਪਟੀਸ਼ਨ ਵਾਪਸ ਲੈ ਲਈ ਹੈ। ਭੁੱਲਰ ਨੇ ਆਪਣੀ ਗ੍ਰਿਫਤਾਰੀ ਨੂੰ ਗੈਰ-ਜ਼ਰੂਰੀ ਦੱਸਿਆ ਸੀ ਤੇ ਇਸ ਖਿਲਾਫ ਹਾਈਕੋਰਟ ਵਿਚ ਪਟੀਸ਼ਨ ਪਾਈ ਸੀ।
ਇਹ ਵੀ ਪੜ੍ਹੋ : ਲੁਧਿਆਣਾ : ਥਾਰ ਤੇ ਕਾਰ ਵਿਚਾਲੇ ਹੋਈ ਟੱ.ਕਰ, ਛੋਟੀ ਭੈਣ ਨੂੰ ਲੋਹੜੀ ਦੇ ਕੇ ਵਾਪਸ ਆ ਰਹੇ ਭੈਣ-ਭਰਾ ਦੀ ਹੋਈ ਮੌ/ਤ
ਜ਼ਿਕਰਯੋਗ ਹੈ ਕਿ ਮੁਅੱਤਲ DIG ਭੁੱਲਰ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਜ਼ਮਾਨਤ ਮਿਲ ਚੁੱਕੀ ਹੈ ਪਰ ਰਿਸ਼ਤਵ ਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸੀਬੀਆਈ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ ਤੇ ਇਸ ਖਿਲਾਫ ਉਨ੍ਹਾਂ ਵੱਲੋਂ ਆਪਣੀ ਗ੍ਰਿਫਤਾਰੀ ਨੂੰ ਗੈਰ-ਜ਼ਰੂਰੀ ਦੱਸਦੇ ਹੋਏ ਪਟੀਸ਼ਨ ਪਾਈ ਗਈ ਸੀ ਪਰ ਹੁਣ ਇਹ ਪਟੀਸ਼ਨ ਵਾਪਸ ਲੈ ਲਈ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
























