ਫਗਵਾੜਾ ਵਿਚ ਲੋਹੜੀ ਤੋਂ ਇਕ ਦਿਨ ਪਹਿਲਾਂ ਵੱਡੀ ਵਾਰਦਾਤ ਵਾਪਰੀ ਹੈ। ਫਗਵਾੜਾ ਦੀ ਮਸ਼ਹੂਰ ਸਵੀਟ ਸ਼ਾਪ ‘ਚ ਗੋਲੀਆਂ ਚੱਲੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਸੁਧੀਰ ਸਵੀਟ ਸ਼ਾਪ ਨਾਂ ਦੀ ਦੁਕਾਨ ‘ਤੇ ਬਦਮਾਸ਼ਾਂ ਨੇ ਰੌਂਦ ਚਲਾਏ।
ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਵਾਰਦਾਤ ਨੇ ਸ਼ਹਿਰ ਦੇ ਸੁਰੱਖਿਆ ਪ੍ਰਬੰਧ ‘ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਅਣਪਛਾਤੇ ਹਮਲਾਵਰਾਂ ਵਲੋਂ ਤਾਬੜਤੋੜ ਫਾਇਰਿੰਗ ਕੀਤੀ ਗਈ। 7 ਤੋਂ 8 ਰਾਊਂਡ ਫਾਇਰ ਕੀਤੇ ਗਏ। ਗੋਲੀਆਂ ਦੀ ਆਵਾਜ਼ ਨਾਲ ਇਲਾਕੇ ਵਿਚ ਦਹਿਸ਼ਤ ਫੈਲ ਗਈ। ਰਾਹਗੀਰਾਂ ਤੇ ਦੁਕਾਨਦਾਰਾਂ ਵਿਚ ਡਰ ਦਾ ਮਾਹੌਲ ਹੈ ਤੇ ਉਹ ਜਾਨ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ।
ਇਹ ਵੀ ਪੜ੍ਹੋ : AAP ਸਰਪੰਚ ਕਤਲ ਮਾਮਲੇ ‘ਚ DGP ਨੇ ਕੀਤੀ ਪ੍ਰੈੱਸ ਕਾਨਫਰੰਸ, ਬੋਲੇ-‘ਹੁਣ ਤੱਕ 7 ਮੁਲਜ਼ਮ ਕੀਤੇ ਜਾ ਰਹੇ ਗ੍ਰਿਫਤਾਰ’
ਫਾਇਰਿੰਗ ਵਿਚ ਦੁਕਾਨ ਦਾ ਕਾਫੀ ਨੁਕਸਾਨ ਹੋਇਆ ਹੈ। ਦੁਕਾਨ ਦੇ ਮੁੱਖ ਦਰਵਾਜ਼ੇ ਦਾ ਸ਼ੀਸ਼ਾ ਟੁੱਟ ਗਿਆ। ਦੁਕਾਨਦਾਰ ਨੇ ਦੱਸਿਆ ਕਿ ਹਾਦਸਾ ਦੁਕਾਨ ਖੋਲ੍ਹਣ ਸਮੇਂ ਹਮਲਾਵਰਾਂ ਵੱਲੋਂ ਫਾਇਰਿੰਗ ਕੀਤੀ ਗਈ। ਪੁਲਿਸ ਟੀਮਾਂ ਜਾਂਚ ‘ਚ ਜੁਟੀਆਂ
ਵੀਡੀਓ ਲਈ ਕਲਿੱਕ ਕਰੋ -:
























