ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ 15 ਜਨਵਰੀ ਨੂੰ ਅੰਮ੍ਰਿਤਸਰ ਸਥਿਤ ਅਕਾਲ ਤਖ਼ਤ ਵਿਖੇ ਹੋਣ ਵਾਲੀ ਪੇਸ਼ੀ ਨੂੰ ਮੁੜ ਤਹਿ ਕਰ ਦਿੱਤਾ ਗਿਆ ਹੈ। ਅਕਾਲ ਤਖ਼ਤ ਸਕੱਤਰੇਤ ਤੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਮਾਨ ਹੁਣ 15 ਜਨਵਰੀ ਨੂੰ ਸਵੇਰੇ 10 ਵਜੇ ਦੀ ਬਜਾਏ ਸ਼ਾਮ 4:30 ਵਜੇ ਪਹੁੰਚਣਗੇ। ਅਕਾਲ ਤਖ਼ਤ ਨੇ ਮਾਨ ਦੇ ਬਿਆਨਾਂ ਅਤੇ ਵਾਇਰਲ ਵੀਡੀਓ ਬਾਰੇ ਸਪੱਸ਼ਟੀਕਰਨ ਮੰਗਿਆ ਹੈ।

ਮੁੱਖ ਮੰਤਰੀ ਨੇ ਬਾਅਦ ਵਿੱਚ ਕਿਹਾ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ 15 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਪ੍ਰੋਗਰਾਮ ਹੈ, ਪਰ ਉਹ ਇਸ ਵਿੱਚ ਸ਼ਾਮਲ ਨਹੀਂ ਹੋ ਸਕਣਗੇ ਅਤੇ ਅਕਾਲ ਤਖ਼ਤ ਵਿਖੇ ਪੇਸ਼ ਹੋਣਗੇ। ਅਕਾਲ ਤਖ਼ਤ ਨੇ ਇਸ ਬਿਆਨ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ। ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਲਬ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬੀ ਗਾਇਕ Arjan Dhillon ਨੂੰ ਵੱਡਾ ਸ/ਦਮਾ, ਗਾਇਕ ਦੇ ਪਿਤਾ ਦਾ ਹੋਇਆ ਦਿ/ਹਾਂਤ
ਪੇਸ਼ ਹੋਣ ਦੇ ਹੁਕਮ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਸੀ ਕਿ ਉਹ ਨੰਗੇ ਪੈਰੀਂ ਅਕਾਲ ਤਖ਼ਤ ਜਾਣਗੇ। ਉਨ੍ਹਾਂ ਨੇ ਜਥੇਦਾਰ ਨੂੰ ਗੋਲਕ ਦਾ ਲੇਖਾ ਜੋਖਾ ਸਬੂਤਾਂ ਸਮੇਤ ਪੇਸ਼ ਕਰਨ ਵੇਲੇ ਪੂਰੇ ਮਾਮਲੇ ਦਾ ਸਿੱਧਾ ਪ੍ਰਸਾਰਣ ਕਰਨ ਦੀ ਬੇਨਤੀ ਵੀ ਕੀਤੀ। ਹਾਲਾਂਕਿ, ਜਥੇਦਾਰ ਵੱਲੋਂ ਇਸ ਮਾਮਲੇ ਸਬੰਧੀ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























