ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਵਿੱਤਰ ਸਰੂਪਾਂ ਨਾਲ ਜੁੜੇ ਮਾਮਲੇ ਦ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਸਰਕਾਰ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਤੇ ਏਆਈਜੀ ਵਿਜੀਲੈਂਸ ਜਗਤਪ੍ਰੀਤ ਸਿੰਘ ਮੰਗਲਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਪਹੁੰਚੇ। ਉਨ੍ਹਾਂ ਨੇ ਮਾਮਲੇ ਨਾਲ ਸਬੰਧਤ ਰਿਕਾਰਡਾਂ ਅਤੇ ਦਸਤਾਵੇਜ਼ਾਂ ਦੀ ਜਾਂਚ ਦੀ ਪ੍ਰਕਿਰਿਆ ਸ਼ੁਰੂ ਕੀਤੀ। ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਚਾਰਟਰਡ ਅਕਾਊਂਟੈਂਟ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਕਿਉਂਕਿ ਇਹ ਮਾਮਲਾ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨਾਲ ਡੂੰਘਾ ਜੁੜਿਆ ਹੋਇਆ ਹੈ, ਇਸ ਲਈ ਸੂਬੇ ਭਰ ਵਿੱਚ ਜਾਂਚ ਨੂੰ ਵਿਸ਼ੇਸ਼ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਮਾਮਲੇ ਦੀ ਜਾਂਚ ਪਹਿਲਾਂ ਹੀ ਚੱਲ ਰਹੀ ਸੀ, ਪਰ ਜਾਂਚ ਨੂੰ ਹੋਰ ਪਾਰਦਰਸ਼ੀ ਅਤੇ ਨਿਰਪੱਖ ਬਣਾਉਣ ਲਈ ਐਸਆਈਟੀ ਬਣਾਈ ਗਈ ਹੈ। ਐਸਆਈਟੀ ਵੱਲੋਂ ਹਰ ਪਹਿਲੂ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ ਤਾਂਕਿ ਸੱਚਾਈ ਸਾਹਮਣੇ ਲਿਆਈ ਜਾ ਸਕੇ।

ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ, ਸ਼੍ਰੋਮਣੀ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਉਹ ਪੁਲਿਸ ਜਾਂਚ ਵਿੱਚ ਪੂਰਾ ਸਹਿਯੋਗ ਕਰੇਗੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਹੁਕਮ ਉਨ੍ਹਾਂ ਲਈ ਸਭ ਤੋਂ ਉਪਰ ਹਨ ਅਤੇ ਕਮੇਟੀ ਪੂਰੀ ਤਰ੍ਹਾਂ ਉਨ੍ਹਾਂ ਦੀ ਪਾਲਣਾ ਕਰੇਗੀ। ਉਨ੍ਹਾਂ ਕਿਹਾ ਕਿ ਐਸਆਈਟੀ ਅੱਜ ਦਫ਼ਤਰ ਪਹੁੰਚੀ ਹੈ, ਅਤੇ ਕਮੇਟੀ ਦੇ ਅਧਿਕਾਰੀ ਵੀ ਮੌਕੇ ‘ਤੇ ਮੌਜੂਦ ਸਨ।
ਕੁਲਵੰਤ ਸਿੰਘ ਮੰਨਣ ਨੇ ਦੁਹਰਾਇਆ ਕਿ ਜਿੱਥੇ ਵੀ ਪੁਲਿਸ ਨੂੰ ਸਹਾਇਤਾ ਦੀ ਲੋੜ ਹੋਵੇਗੀ, ਨਿਰਪੱਖ ਜਾਂਚ ਅਤੇ ਸੱਚਾਈ ਸਾਹਮਣੇ ਲਿਆਉਣ ਨੂੰ ਯਕੀਨੀ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ। ਸ਼੍ਰੋਮਣੀ ਕਮੇਟੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਸ ਸੰਵੇਦਨਸ਼ੀਲ ਮਾਮਲੇ ਨੂੰ ਪਾਰਦਰਸ਼ਿਤਾ ਅਤੇ ਜ਼ਿੰਮੇਵਾਰੀ ਨਾਲ ਨਜਿੱਠਿਆ ਜਾਵੇਗਾ, ਜਿਸ ਨਾਲ ਸਿੱਖ ਸੰਗਤ ਦਾ ਭਰੋਸਾ ਬਣਿਆ ਰਹੇ।
ਅੰਮ੍ਰਿਤਸਰ ਤੋਂ ਇੱਕ ਐਸਆਈਟੀ ਟੀਮ ਮਾਮਲੇ ਦੀ ਜਾਂਚ ਕਰਨ ਲਈ ਚੰਡੀਗੜ੍ਹ ਸਥਿਤ ਐਸਜੀਪੀਸੀ ਦਫ਼ਤਰ ਪਹੁੰਚੀ। ਪੁਲਿਸ ਕੁਝ ਰਿਕਾਰਡਾਂ ਦੀ ਸਮੀਖਿਆ ਕਰ ਰਹੀ ਹੈ ਅਤੇ ਉੱਥੇ ਮੌਜੂਦ ਕਰਮਚਾਰੀਆਂ ਤੋਂ ਪੁੱਛਗਿੱਛ ਕਰ ਰਹੀ ਹੈ। ਆਈਪੀਐਸ ਗੁਰਬੰਸ ਸਿੰਘ ਬੈਂਸ ਅਤੇ ਹੋਰ ਅਧਿਕਾਰੀ ਵੀ ਐਸਜੀਪੀਸੀ ਦਫ਼ਤਰ ਪਹੁੰਚੇ। ਸ੍ਰੀ ਅਕਾਲ ਤਖ਼ਤ ਦੇ ਹੁਕਮਾਂ ‘ਤੇ ਐਸਜੀਪੀਸੀ ਹੁਣ ਐਸਆਈਟੀ ਨਾਲ ਸਹਿਯੋਗ ਕਰਨ ਲਈ ਤਿਆਰ ਹੋਈ ਹੈ।
ਇਹ ਵੀ ਪੜ੍ਹੋ : ਜੇਲ੍ਹ ‘ਚ ਬੰਦ ਬਿਕਰਮ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਹਾਈਕੋਰਟ ਸਖਤ, ਜਾਰੀ ਕੀਤੇ ਵੱਡੇ ਹੁਕਮ
ਵਿਸ਼ੇਸ਼ ਜਾਂਚ ਟੀਮ ਨੇ ਮੰਗਲਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਇਸ ਦੌਰਾਨ, ਵਿਸ਼ੇਸ਼ ਜਾਂਚ ਟੀਮ ਦੇ ਸੀਨੀਅਰ ਅਧਿਕਾਰੀਆਂ, ਏਡੀਜੀਪੀ ਜਗਤਪ੍ਰੀਤ ਸਿੰਘ ਅਤੇ ਏਡੀਸੀਪੀ (ਵਿਸ਼ੇਸ਼) ਹਰਪਾਲ ਸਿੰਘ ਨੇ ਕਮੇਟੀ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਜਾਂਚ ਨਾਲ ਸਬੰਧਤ ਜ਼ਰੂਰੀ ਰਿਕਾਰਡਾਂ ਦ ਮੰਗ ਕੀਤੀ।।
ਵੀਡੀਓ ਲਈ ਕਲਿੱਕ ਕਰੋ -:























