ਅਵਾਰਾ ਕੁੱਤਿਆਂ ਦਾ ਮੁੱਦਾ ਇੱਕ ਵਾਰ ਫਿਰ ਛਿੜ ਗਿਆ ਹੈ। ਅਵਾਰਾ ਕੁੱਤਿਆਂ ਦੇ ਹਮਲਿਆਂ ਨਾਲ ਜੁੜੇ ਇੱਕ ਮਾਮਲੇ ਦੀ ਸੁਣਵਾਈ ਦੌਰਾਨ, ਸੁਪਰੀਮ ਕੋਰਟ ਨੇ ਤਿੱਖੀਆਂ ਟਿੱਪਣੀਆਂ ਕੀਤੀਆਂ। ਅਦਾਲਤ ਨੇ ਸਵਾਲ ਕੀਤਾ ਕਿ ਜਦੋਂ ਸੜਕਾਂ ‘ਤੇ ਅਵਾਰਾ ਕੁੱਤਿਆਂ ਦੇ ਹਮਲਿਆਂ ਨਾਲ ਬੱਚੇ ਅਤੇ ਬਜ਼ੁਰਗ ਨਾਗਰਿਕ ਮਾਰੇ ਜਾਂਦੇ ਹਨ ਜਾਂ ਜ਼ਖਮੀ ਹੁੰਦੇ ਹਨ ਤਾਂ ਕਿਸ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ।
9 ਸਾਲ ਦੇ ਬੱਚੇ ਦੀ ਮੌਤ ਦਾ ਹਵਾਲਾ ਦਿੰਦੇ ਹੋਏ, ਬੈਂਚ ਨੇ ਪੁੱਛਿਆ ਕਿ ਜਦੋਂ 9 ਸਾਲ ਦੇ ਬੱਚੇ ਨੂੰ ਅਵਾਰਾ ਗੁੱਤੇ ਮਾਰ ਦਿੰਦੇ ਹਨ, ਜਿਨ੍ਹਾਂ ਨੂੰ ਡੌਗ ਲਵਰਸ ਆਰਗੇਨਾਈਜੇਸ਼ਨ ਖਾਣਾ ਖੁਆਉਂਦੇ ਹਨ ਤਾਂ ਇਸ ਲਈ ਕਿਸ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ। ਅਦਾਲਤ ਨੇ ਇਹ ਵੀ ਸਵਾਲ ਕੀਤਾ ਕਿ ਕੀ ਅਦਾਲਤ ਨੂੰ ਹਰ ਚੀਜ਼ ਤੋਂ ਅੱਖਾਂ ਮੀਟ ਲੈਣੀਆਂ ਚਾਹੀਦੀਆਂ ਹਨ।

ਆਪਣੀਆਂ ਟਿੱਪਣੀਆਂ ਵਿੱਚ ਅਦਾਲਤ ਨੇ ਸਵਾਲ ਕੀਤਾ ਕਿ ਕੀ ਅਜਿਹੀਆਂ ਭਾਵਨਾਵਾਂ ਸਿਰਫ ਕੁੱਤਿਆਂ ਪ੍ਰਤੀ ਦਿਖਾਈਆਂ ਜਾਂਦੀਆਂ ਹਨ, ਜਦੋਂ ਕਿ ਇਨਸਾਨਾਂ ‘ਤੇ ਹਮਲਿਆਂ ਦੀਆਂ ਘਟਨਾਵਾਂ ਵਿੱਚ ਅਕਸਰ ਉਹੀ ਤੇਜੀ ਵੇਖਣ ਨੂੰ ਨਹੀਂ ਮਿਲਦੀ। ਬੈਂਚ ਨੇ ਸੰਕੇਤ ਦਿੱਤਾ ਕਿ ਉਹ ਜਵਾਬਦੇਹੀ ਲਈ ਇੱਕ ਸਖਤ ਢਾਂਚਾ ਬਣਾਉਣ ‘ਤੇ ਵਿਚਾਰ ਕਰ ਰਹੀ ਹੈ।
ਅਦਾਲਤ ਨੇ ਕਿਹਾ, “ਅਸੀਂ ਇਹ ਫੈਸਲਾ ਕਰਨ ਜਾ ਰਹੇ ਹਾਂ ਕਿ ਕੁੱਤਿਆਂ ਦੇ ਕੱਟਣ ਨਾਲ ਹੋਣ ਵਾਲੀ ਮੌਤ ਅਤੇ ਸੱਟ ਦੇ ਮਾਮਲਿਆਂ ਵਿੱਚ ਸੂਬੇ ਨੂੰ ਤਗੜਾ ਮੁਆਵਜ਼ਾ ਦੇਣਾ ਪਵੇਗਾ।” ਕੁੱਤਿਆਂ ਦੇ ਮਾਲਕਾਂ ਅਤੇ ਉਨ੍ਹਾਂ ਦੀ ਨੁਮਾਇੰਦਗੀ ਕਰਨ ਵਾਲੇ ਸੰਗਠਨਾਂ ‘ਤੇ ਵੀ ਜ਼ਿੰਮੇਵਾਰੀ ਅਤੇ ਜਵਾਬਦੇਹੀ ਤੈਅ ਕੀਤੀ ਜਾਵੇਗੀ।
ਸੁਪਰੀਮ ਕੋਰਟ ਦੇ ਬੈਂਚ ਨੇ ਅੱਗੇ ਕਿਹਾ ਕਿ ਜੇਕਰ ਲੋਕ ਕੁੱਤਿਆਂ ਨੂੰ ਖਾਣਾ ਖੁਆਉਣਾ ਜਾਂ ਉਨ੍ਹਾਂ ਦੀ ਦੇਖਭਾਲ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਇਹ ਆਪਣੇ ਹੀ ਅਹਾਤੇ ਵਿਚ ਕਰਨਾ ਚਾਹੀਦਾ ਹੈ ਜਾਂ ਫਿਰ ਉਨ੍ਹਾਂ ਨੂੰ ਆਪਣੇ ਹੀ ਕੰਪਾਊਂਡ ਵਿਚ, ਆਪਣੇ ਹੀ ਘਰ ਵਿਚ ਰੱਖਣ, ਉਨ੍ਹਾਂ ਨੂੰ ਆਪਣੇ ਹੀ ਘਰ ਵਿਚ ਖਾਣਾ ਖੁਆਉਣ। ਉਨ੍ਹਾਂ ਨੂੰ ਬਾਹਰ ਘੁੰਮਣ ਤੇ ਪ੍ਰੇਸ਼ਾਨੀ ਪੈਦ ਕਰਨ ਦੀ ਇਜਾਜ਼ਤ ਕਿਉਂ ਦਿੱਤੀ ਜਾਣੀ ਚਾਹੀਦੀ ਹੈ?
ਇਹ ਵੀ ਪੜ੍ਹੋ : ਮਲੋਟ ‘ਚ ਮਾਂ-ਧੀ ਦੀ ਮੌਤ ਮਾਮਲੇ ‘ਚ ਨਵਾਂ ਮੋੜ! ਪਤੀ ‘ਤੇ ਜਾਣ-ਬੁੱਝ ਕੇ ਕਾਰ ਨਹਿਰ ‘ਚ ਡੇਗਣ ਦੇ ਇਲਜ਼ਾਮ
ਸੁਪਰੀਮ ਕੋਰਟ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਉਹ ਇਸ ਮੁੱਦੇ ‘ਤੇ ਕੇਂਦਰ ਅਤੇ ਸੂਬਾ ਸਰਕਾਰਾਂ ਦੋਵਾਂ ਦੀ ਸੁਣਵਾਈ ਦੌਰਾਨ “ਗੰਭੀਰ ਸਵਾਲ” ਉਠਾਏਗੀ। ਅਦਾਲਤ ਨੇ ਯਾਦ ਦਿਵਾਇਆ ਕਿ ਪਿਛਲੀ ਸੁਣਵਾਈ ਦੌਰਾਨ ਇਸ ਨੇ ਕੁੱਤਿਆਂ ਪ੍ਰਤੀ ਬੇਰਹਿਮੀ ਨੂੰ ਦਰਸਾਉਂਦੇ ਵੀਡੀਓ ਦੇਖਣ ਤੋਂ ਇਨਕਾਰ ਕਰ ਦਿੱਤਾ ਸੀ, ਇਹ ਨੋਟ ਕਰਦੇ ਹੋਏ ਕਿ ਅਜਿਹੇ ਵੀਡੀਓ ਵੀ ਹਨ, ਜਿਨ੍ਹਾਂ ਵਿਚ ਕੁੱਤੇ ਬੱਚਿਆਂ ਅਤੇ ਬਜ਼ੁਰਗਾਂ ‘ਤੇ ਹਮਲਾ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:























