ਪੰਜਾਬ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਹੈ। ਸੰਘਣੀ ਧੁੰਦ ਤੇ ਪਹਾੜਾਂ ਤੋਂ ਆਉਣ ਵਾਲੀਆਂ ਠੰਢੀਆਂ ਹਵਾਵਾਂ ਕਾਰਨ ਪੰਜਾਬ ਦੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਪਾਰਾ 0 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਹੈ। ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 6.3 ਡਿਗਰੀ ਤੇ ਘੱਟੋ-ਘੱਟ ਤਾਪਮਾਨ 2.5 ਡਿਗਰੀ ਸੈਲਸੀਅਸ ਡਿੱਗ ਗਿਆ।
ਬਹੁਤ ਜ਼ਿਆਦਾ ਸੰਘਣੀ ਧੁੰਦ ਕਾਰਨ, ਅੰਮ੍ਰਿਤਸਰ ਵਿੱਚ ਵਿਜੀਬਿਲਟੀ ਜ਼ੀਰੋ, ਸ਼ਹੀਦ ਭਗਤ ਸਿੰਘ ਨਗਰ ਵਿੱਚ 10 ਮੀਟਰ, ਲੁਧਿਆਣਾ ਵਿੱਚ 20 ਮੀਟਰ, ਪਟਿਆਲਾ ਵਿੱਚ 40 ਮੀਟਰ, ਬਠਿੰਡਾ ਅਤੇ ਫਰੀਦਕੋਟ ਵਿੱਚ 50 ਮੀਟਰ ਤੋਂ ਘੱਟ ਅਤੇ ਗੁਰਦਾਸਪੁਰ ਵਿੱਚ 100 ਮੀਟਰ ਦਰਜ ਕੀਤਾ ਗਿਆ।
ਦੂਜੇ ਪਾਸੇ ਸੀਵੀਅਰ ਕੋਲਡ ਵੇਵ ਕਾਰਨ ਸ਼ਹੀਦ ਭਗਤ ਸਿੰਘ ਨਗਰ ਵਿੱਚ ਘੱਟੋ-ਘੱਟ ਤਾਪਮਾਨ 0 ਡਿਗਰੀ ਸੈਲਸੀਅਸ, ਬਠਿੰਡਾ ਵਿੱਚ 1.6 ਡਿਗਰੀ, ਫ਼ਰੀਦਕੋਟ ਵਿੱਚ 2.0 ਡਿਗਰੀ, ਗੁਰਦਾਸਪੁਰ ਵਿੱਚ 2.5 ਡਿਗਰੀ, ਲੁਧਿਆਣਾ ਵਿੱਚ 2.6 ਡਿਗਰੀ ਅਤੇ ਪਟਿਆਲਾ ਵਿੱਚ 3.0 ਡਿਗਰੀ ਰਿਹਾ। ਇਸ ਤੋਂ ਇਲਾਵਾ, ਅੰਮ੍ਰਿਤਸਰ ਵਿੱਚ ਘੱਟੋ-ਘੱਟ ਪਾਰਾ 4.1 ਡਿਗਰੀ, ਲੁਧਿਆਣਾ ਵਿੱਚ 2.6 ਡਿਗਰੀ ਅਤੇ ਪਟਿਆਲਾ ਵਿੱਚ 3.0 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੇ ਮੱਦੇਨਜ਼ਰ 18 ਤੇ 19 ਜਨਵਰੀ ਤੋਂ ਪੰਜਾਬ ਲਈ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਤੋਂ ਬਾਅਦ ਪਾਰਾ ਹੌਲੀ-ਹੌਲੀ 3 ਤੋਂ 4 ਡਿਗਰੀ ਸੈਲਸੀਅਸ ਤੱਕ ਵਧ ਸਕਦਾ ਹੈ।
ਮੌਸਮ ਵਿਭਾਗ ਅਨੁਸਾਰ, ਅੱਜ (ਬੁੱਧਵਾਰ) ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਲੁਧਿਆਣਾ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਵਿੱਚ ਸੀਤ ਲਹਿਰ ਤੋਂ ਗੰਭੀਰ ਸੀਤ ਲਹਿਰ ਦੀ ਸਥਿਤੀ ਹੋਣ ਦੀ ਸੰਭਾਵਨਾ ਹੈ।
ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੋਹਾਲੀ) ਅਤੇ ਮਲੇਰਕੋਟਲਾ ਵਿੱਚ ਕੁਝ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਮਾਨਸਾ ਵਿੱਚ ਕੁਝ ਥਾਵਾਂ ‘ਤੇ ਸੀਤ ਲਹਿਰ ਦੀ ਸਥਿਤੀ ਹੋਣ ਦੀ ਸੰਭਾਵਨਾ ਹੈ। ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਰਾਸ਼ਟਰਪਤੀ ਮੁਰਮੂ ਦਾ ਜਲੰਧਰ ਦੌਰਾ, 14 ਤੋਂ 16 ਜਨਵਰੀ ਤੱਕ ਸ਼ਹਿਰ ‘ਚ ਲੱਗੀ ਸਖਤ ਪਾਬੰਦੀ
ਮੰਗਲਵਾਰ ਨੂੰ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ 0.1 ਡਿਗਰੀ ਡਿੱਗ ਗਿਆ, ਜਿਸ ਨਾਲ ਇਹ ਆਮ ਨਾਲੋਂ 2.5 ਡਿਗਰੀ ਘੱਟ ਹੋ ਗਿਆ। ਹਾਲਾਂਕਿ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 0.8 ਡਿਗਰੀ ਵਧਿਆ, ਪਰ ਇਹ ਆਮ ਨਾਲੋਂ 6.3 ਡਿਗਰੀ ਘੱਟ ਰਿਹਾ। ਰੂਪਨਗਰ ਵਿੱਚ ਸਭ ਤੋਂ ਵੱਧ ਤਾਪਮਾਨ 20.7 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 8.1 ਡਿਗਰੀ, ਲੁਧਿਆਣਾ 13.4 ਡਿਗਰੀ, ਪਟਿਆਲਾ 13.6 ਡਿਗਰੀ, ਬਠਿੰਡਾ 16.0 ਡਿਗਰੀ, ਗੁਰਦਾਸਪੁਰ 13.0 ਡਿਗਰੀ, ਫਾਜ਼ਿਲਕਾ 16.2 ਡਿਗਰੀ ਅਤੇ ਫਿਰੋਜ਼ਪੁਰ 9.9 ਡਿਗਰੀ ਦਰਜ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
























