ਸੁਪਰੀਮ ਕੋਰਟ ਨੇ ਬੇਅੰਤ ਸਿੰਘ ਕਤਲ ਕੇਸ ਵਿੱਚ ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ‘ਤੇ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ, ਜਿਸ ਵਿੱਚ ਉਸ ਨੇ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿਚ ਸ਼ਿਫਟ ਹੋਣ ਦੀ ਮੰਗ ਕੀਤੀ ਸੀ। ਜਗਤਾਰ ਸਿੰਘ 1995 ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੇ ਕਤਲ ਨਾਲ ਜੁੜੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।
ਜਸਟਿਸ ਐਮਐਮ ਸੁੰਦਰੇਸ਼ ਅਤੇ ਐਨ ਕੋਟੀਸ਼ਵਰ ਸਿੰਘ ਦੇ ਬੈਂਚ ਨੇ ਕੇਸ ਨੂੰ ਮੁਲਤਵੀ ਕਰ ਦਿੱਤਾ ਕਿਉਂਕਿ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਉਪਲਬਧ ਨਹੀਂ ਸੀ। ਪਿਛਲੇ ਸਾਲ 27 ਸਤੰਬਰ ਨੂੰ ਸੁਪਰੀਮ ਕੋਰਟ ਨੇ ਹਵਾਰਾ ਦੀ ਪਟੀਸ਼ਨ ‘ਤੇ ਕੇਂਦਰ ਸਰਕਾਰ, ਚੰਡੀਗੜ੍ਹ ਪ੍ਰਸ਼ਾਸਨ ਅਤੇ ਦਿੱਲੀ ਅਤੇ ਪੰਜਾਬ ਸਰਕਾਰਾਂ ਨੂੰ ਨੋਟਿਸ ਜਾਰੀ ਕੀਤੇ ਸਨ।
ਇਹ ਵੀ ਪੜ੍ਹੋ : ਜੱਗੂ ਭਗਵਾਨਪੁਰੀਆ ਨੂੰ ਵੱਡੀ ਰਾਹਤ, ਟਾਰਗੇਟ ਕਿਲਿੰਗ ਕੇਸ ‘ਚੋਂ ਮੋਹਾਲੀ ਕੋਰਟ ਨੇ ਕੀਤਾ ਬਰੀ
ਹਵਾਰਾ 31 ਅਗਸਤ, 1995 ਨੂੰ ਚੰਡੀਗੜ੍ਹ ਦੇ ਸਿਵਲ ਸਕੱਤਰੇਤ ਦੇ ਪ੍ਰਵੇਸ਼ ਦੁਆਰ ‘ਤੇ ਹੋਏ ਧਮਾਕੇ ਨਾਲ ਸਬੰਧਤ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ, ਜਿਸ ਵਿੱਚ ਬੇਅੰਤ ਸਿੰਘ ਅਤੇ 16 ਹੋਰ ਲੋਕ ਮਾਰੇ ਗਏ ਸਨ।
ਵੀਡੀਓ ਲਈ ਕਲਿੱਕ ਕਰੋ -:
























