ਕਪੂਰਥਲਾ: ਸੁਲਤਾਨਪੁਰ ਲੋਧੀ ਦੇ ਨੱਥੂਪੁਰ ਇਲਾਕੇ ‘ਚ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਮ੍ਰਿਤਕ ਦੀ ਪਛਾਣ ਬਲਦੇਵ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਫੱਤੂਢੀਂਗਾ ਵਜੋਂ ਹੋਈ ਹੈ, ਜੋ ਕਿ ਪੇਸ਼ੇ ਤੋਂ ਰਾਜ ਮਿਸਤਰੀ ਸੀ।ਮਿਲੀ ਜਾਣਕਾਰੀ ਮੁਤਾਬਕ ਬਲਦੇਵ ਸਿੰਘ ਦੀ ਲਾਸ਼ ਸੂਜੋਕਾਲੀਆ ਨੂੰ ਜਾਣ ਵਾਲੇ ਰਸਤੇ ’ਤੇ ਪਈ ਮਿਲੀ। ਹੈਰਾਨੀਜਨਕ ਗੱਲ ਇਹ ਹੈ ਕਿ ਮ੍ਰਿਤਕ ਦੇ ਮੋਬਾਇਲ ਫੋਨ ਤੋਂ ਹੀ ਪਰਿਵਾਰ ਨੂੰ ਫੋਨ ਕਰਕੇ ਦੱਸਿਆ ਗਿਆ ਕਿ ਤੁਹਾਡੇ ਬੇਟੇ ਦੀ ਲਾਸ਼ ਸੜਕ ’ਤੇ ਪਈ ਹੈ, ਆ ਕੇ ਲੈ ਜਾਓ। ਜਦੋਂ ਪਰਿਵਾਰ ਮੌਕੇ ’ਤੇ ਪੁੱਜਿਆ ਤਾਂ ਉਹਨਾਂ ਦਾ ਕਹਿਣਾ ਹੈ ਕਿ ਉਸ ਸਮੇਂ ਤੱਕ ਬਲਦੇਵ ਸਿੰਘ ਦੀ ਮੌਤ ਹੋ ਚੁੱਕੀ ਸੀ।
ਘਟਨਾ ਦੀ ਸੂਚਨਾ ਮਿਲਣ ’ਤੇ ਸੜਕ ਸੁਰੱਖਿਆ ਫੋਰਸ ਮੌਕੇ ’ਤੇ ਪੁੱਜੀ ਅਤੇ ਮ੍ਰਿਤਕ ਦੀ ਲਾਸ਼ ਨੂੰ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਵਿੱਚ ਜਮ੍ਹਾ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਵੀ ਮੌਤ ਦੀ ਪੁਸ਼ਟੀ ਕੀਤੀ ਗਈ।ਇਸ ਮਾਮਲੇ ਸਬੰਧੀ ਪਰਿਵਾਰ ਵੱਲੋਂ ਥਾਣਾ ਤਲਵੰਡੀ ਚੌਧਰੀਆਂ ਵਿੱਚ F.I.R ਦਰਜ ਕਰਵਾਈ ਗਈ ਹੈ। ਪਰ ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਵੱਲੋਂ ਹਾਲੇ ਤੱਕ ਕੋਈ ਢੁੱਕਵੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਉਹ ਇਨਸਾਫ ਲਈ ਲਗਾਤਾਰ ਥਾਣੇ ਦੇ ਚੱਕਰ ਕੱਟ ਰਹੇ ਹਨ।
ਇਹ ਵੀ ਪੜ੍ਹੋ : ਹੁਣ ਪੰਜਾਬ ਦੇ ਕਈ ਸਕੂਲਾਂ ਨੂੰ ਮਿਲੀ ਬੰ/ਬ ਨਾਲ ਉਡਾਉਣ ਦੀ ਧ/ਮ/ਕੀ, ਬੱਚਿਆਂ ਨੂੰ ਭੇਜਿਆ ਗਿਆ ਘਰ
ਪਰਿਵਾਰ ਦਾ ਕਹਿਣਾ ਹੈ ਕਿ ਬਲਦੇਵ ਸਿੰਘ ਦੇ ਪਿੱਛੇ ਦੋ ਛੋਟੇ ਬੱਚੇ ਹਨ ਅਤੇ ਜੇਕਰ ਉਨ੍ਹਾਂ ਨੂੰ ਜਲਦ ਇਨਸਾਫ ਨਾ ਮਿਲਿਆ ਤਾਂ ਉਹ ਰੋਡ ਜਾਮ ਕਰਨ ਲਈ ਮਜਬੂਰ ਹੋਣਗੇ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ -:
























