ਚਰਨਜੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁੱਦਿਆਂ ‘ਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਸਤਿਕਾਰਯੋਗ ਭਰਤੀ ਕਰਤਾ ਡੈਲੀਗੇਟ ਸਹਿਬਾਨ ਅਤੇ ਹਰੇਕ ਵਰਕਰ ਤੋਂ ਮੁਆਫੀ ਚਾਹੁੰਦਾ ਹੋਇਆ ਬੜੇ ਹੀ ਭਰੇ ਮਨ ਨਾਲ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁੱਦਿਆਂ ਅਤੇ ਮੁੱਢਲੀ ਮੈਬਰਸਿੱਪ ਤੋ ਅਸਤੀਫਾ ਦੇ ਰਿਹਾਂ ਹਾਂ। ਭਾਵੇਂ ਕਿ ਆਪਣੇ ਹੱਥੀ ਮਕਾਨ ਬਣਾ ਕੇ ਛੱਡਣਾ ਬਹੁੱਤ ਔਖਾ ਹੁੰਦਾ ਹੈ ਪਰ ਹਾਲਾਤ ਹੀ ਅਜਿਹੇ ਬਣ ਗਏ ਹਨ ਕਿ ਕੋਈ ਚਾਰਾ ਨਹੀ ਬਚਿਆ।
ਇਹ ਵੀ ਪੜ੍ਹੋ : ਕਪੂਰਥਲਾ ਦੇ ਨੱਥੂਪੁਰ ਵਿਖੇ 2 ਬੱਚਿਆਂ ਦੇ ਪਿਤਾ ਦੀ ਭੇ.ਦਭਰੇ ਹਾਲਾਤਾਂ ‘ਚ ਮੌ.ਤ, ਪਰਿਵਾਰ ਨੇ ਕ.ਤ.ਲ ਦਾ ਜਤਾਇਆ ਖਦਸ਼ਾ
ਚਰਨਜੀਤ ਸਿੰਘ ਬਰਾੜ ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਿਚ ਕਾਫੀ ਸਰਗਰਮ ਨਜ਼ਰ ਆ ਰਹੇ ਸਨ ਪਰ ਹੁਣ ਉਨ੍ਹਾਂ ਵੱਲੋਂ ਇਹ ਕਹਿ ਕੇ ਅਸਤੀਫਾ ਦੇ ਦਿੱਤਾ ਗਿਆ ਹੈ ਕਿ ਨਵੀ ਪਾਰਟੀ ਦੀ ਪੁਨਰ ਸੁਰਜੀਤੀ ਵਿੱਚ ਵੀ ਸਿਧਾਤਾਂ ‘ਤੇ ਪਹਿਰਾ ਨਹੀ ਦਿੱਤਾ ਜਾ ਰਿਹਾ ਹੈ ਤਾਂ ਪੁਨਰ ਸੁਰਜੀਤ ਸਿਧਾਂਤ ਦੇ ਰਾਹ ਤੋਂ ਭਟਕ ਗਿਆ ਹੈ। ਉਨ੍ਹਾਂ ਨੇ ਸ਼ੋਸਲ ਮੀਡੀਆ ‘ਤੇ ਪੋਸਟ ਪਾ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
























