ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੋਲਡਨ ਟੈਂਪਲ ਪਹੁੰਚ ਗਏ ਹਨ। ਉਨ੍ਹਾਂ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਹ ਅੱਜ ਸਿੱਖਾਂ ਦੇ ਸਰਵਉੱਚ ਤਖਤ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਹਮਣੇ ਪੇਸ਼ ਹੋਣਗੇ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਉਨ੍ਹਾਂ ਨੂੰ ਪੇਸ਼ ਹੋਣ ਲਈ ਦੁਪਹਿਰ 12 ਵਜੇ ਦਾ ਸਮਾਂ ਦਿੱਤਾ ਹੈ।
ਇਹ ਵੀ ਪੜ੍ਹੋ : ਮਾਣਹਾਨੀ ਕੇਸ ‘ਚ ਕੰਗਨਾ ਰਣੌਤ ਦੀ ਬਠਿੰਡਾ ਕੋਰਟ ‘ਚ ਸੁਣਵਾਈ ਅੱਜ, ਬੇਬੇ ਮਹਿੰਦਰ ਕੌਰ ‘ਤੇ ਕੀਤੀ ਸੀ ਵਿਵਾਦਿਤ ਟਿੱਪਣੀ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਅਮਨ ਅਰੋੜਾ ਤੇ ਤਰੁਣਪ੍ਰੀਤ ਸਿੰਘ ਸੌਂਦ ਵੀ ਮੁੱਖ ਮੰਤਰੀ ਮਾਨ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਹਨ। ਦੱਸ ਦੇਈਏ ਕਿ ਗੁਰੂ ਕੀ ਗੋਲਕ ‘ਤੇ ਜੋ ਬਿਆਨ ਭਗਵੰਤ ਮਾਨ ਵੱਲੋਂ ਦਿੱਤਾ ਗਿਆ ਸੀ ਉਸ ‘ਤੇ ਸਪੱਸ਼ਟੀਕਰਨ ਦੇਣ ਲਈ ਸੀਐੱਮ ਨੂੰ ਤਲਬ ਕੀਤਾ ਗਿਆ ਹੈ। CM ਪੇਸ਼ੀ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁਲਾਜ਼ਮਾਂ ਦਾ ਸਖ਼ਤ ਪਹਿਰਾ ਹੈ। ਚੱਪੇ-ਚੱਪੇ ‘ਤੇ ਪੁਲਿਸ ਮੁਲਾਜਮ ਤਾਇਨਾਤ ਕੀਤੇ ਗਏ ਹਨ।
ਦੱਸ ਦੇਈਏ ਕਿ ਕੜਾਕੇ ਦੀ ਠੰਡ ਵਿਚ ਸੀਐੱਮ ਮਾਨ ਨੰਗੇ ਪੈਰੀਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਵੀ ਕਈ ਮੁੱਖ ਮੰਤਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਸਕਦੇ ਹਨ। ਕੁਝ ਹੀ ਸਮੇਂ ਮਗਰੋਂ ਭਗਵੰਤ ਮਾਨ ਆਪਣਾ ਸਪੱਸ਼ਟੀਕਰਨ ਦੇਣਗੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮਾਨ ਨੂੰ ਗੋਲਕਾਂ ਵਾਲੇ ਬਿਆਨ ਤੇ ਵਾਇਰਲ ਵੀਡੀਓ ਲਈ ਤਲਬ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























