ਫ਼ਿਰੋਜ਼ਪੁਰ ਪੁਲਿਸ ਨੂੰ ਖੁਫ਼ੀਆ ਜਾਣਕਾਰੀ ‘ਤੇ ਅਧਾਰਿਤ ਇੱਕ ਕਾਰਵਾਈ ਵਿੱਚ ਵੱਡੀ ਸਫਲਤਾ ਮਿਲੀ ਹੈ। ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ ਅਤੇ 2 ਤਸਕਰਾਂ ਨੂੰ ਕਰੋੜਾਂ ਰੁਪਏ ਦੀ ਹੈਰੋਇਨ ਦੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।
ਡੀਜੀਪੀ ਨੇ ਐਕਸ ‘ਤੇ ਪੋਸਟ ਸਾਂਝੀ ਕਰਕੇ ਲਿਖਿਆ ਕਿ ਖੁਫ਼ੀਆ ਜਾਣਕਾਰੀ ‘ਤੇ ਅਧਾਰਿਤ ਇੱਕ ਕਾਰਵਾਈ ਵਿੱਚ ਫਿਰੋਜ਼ਪੁਰ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦਿਆਂ, ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.013 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ : ਜੈਸ਼ੰਕਰ-ਅਰਾਘਚੀ ਨੇ ਈਰਾਨ ਦੀ ਸਥਿਤੀ ‘ਤੇ ਕੀਤੀ ਚਰਚਾ, ਭਾਰਤ ਵੱਲੋਂ ਨਵੀਂ ਟ੍ਰੈਵਲ ਐਡਵਾਇਜ਼ਰੀ ਜਾਰੀ
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੀ ਗਈ ਖੇਪ ਪਾਕਿਸਤਾਨ ਤੋਂ ਤਸਕਰੀ ਕੀਤੀ ਗਈ ਸੀ। ਪਿਛਲੇ ਸੰਬੰਧ ਵੀ ਸਾਹਮਣੇ ਆਏ ਹਨ, ਜੋ ਇਸ ਕਾਰਵਾਈ ਪਿੱਛੇ ਮਜ਼ਬੂਤ ਸਰਹੱਦ ਪਾਰ ਨੈੱਟਵਰਕ ਵੱਲ ਇਸ਼ਾਰਾ ਕਰਦੇ ਹਨ। ਫਿਰੋਜ਼ਪੁਰ ਦੇ ਮਮਦੋਟ ਪੁਲਿਸ ਸਟੇਸ਼ਨ ਵਿਖੇ ਇੱਕ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅਗਲੇਰੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:
























